For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਸਿੰਗਲਾ ਤੇ ਬਣਾਂਵਾਲੀ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

08:47 AM Apr 09, 2024 IST
ਵਿਧਾਇਕ ਸਿੰਗਲਾ ਤੇ ਬਣਾਂਵਾਲੀ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ
ਵਿਧਾਇਕ ਡਾ.ਵਿਜੈ ਸਿੰਗਲਾ ਤੇ ਵਿਧਾਇਕ ਗੁਰਪ੍ਰੀਤ ਬਣਾਂਵਾਲੀ ਦਿੱਲੀ ਵਿਖੇ ਸੁਨੀਤਾ ਕੇਜਰੀਵਾਲ ਨੂੰ ਮਿਲਕੇ ਬਾਹਰ ਆਉਂਦੇ ਹੋਏ।
Advertisement

ਪੱਤਰ ਪ੍ਰੇਰਕ
ਮਾਨਸਾ, 8 ਅਪਰੈਲ
ਲੋਕ ਸਭਾ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦਾ ‘ਆਪ’ ਦੇ ਆਗੂਆਂ ਤੇ ਵਜ਼ੀਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮਾਲਵਾ ਖੇਤਰ ਦੇ ਵਿਧਾਇਕ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਗਏ ਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸ੍ਰੀਮਤੀ ਕੇਜਰੀਵਾਲ ਦੀ ਹੌਸਲਾ-ਅਫ਼ਜਾਈ ਕੀਤੀ। ਉਨ੍ਹਾਂ ਨੇ ਚੋਣਾਂ ਸਬੰਧੀ ਲੰਬੀ ਵਿਚਾਰ-ਚਰਚਾ ਵੀ ਕੀਤੀ।
ਮਾਨਸਾ ਜ਼ਿਲ੍ਹੇ ਦੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਆਪੋ-ਆਪਣੇ ਵਰਕਰਾਂ ਨਾਲ ਸੁਨੀਤਾ ਕੇਜਰੀਵਾਲ ਨੂੰ ਮਿਲਣ ਗਏ। ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੀ ਵੱਖਰੇ ਤੌਰ ’ਤੇ ਪਾਰਟੀ ਆਗੂਆਂ ਨਾਲ ਦਿੱਲੀ ਜਾ ਕੇ ਆਏ ਹਨ। ਪਾਰਟੀ ਨਾਲ ਜੁੜੇ ਹੋਏ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ, ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਸਣੇ ਹੋਰ ਆਗੂਆਂ ਵਿੱਚ ਕੇਜਰੀਵਾਲ ਦੀ ਗ੍ਰਿਫ਼ਤਰੀ ਨਾਲ ਕੇਂਦਰ ਸਰਕਾਰ ਖ਼ਿਲਾਫ਼ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪਾਰਟੀ ਮਾਲਵਾ ਖੇਤਰ ਦੇ ਲੋਕ ਸਭਾ ਹਲਕਿਆਂ ਬਠਿੰਡਾ ਸਣੇ ਸੰਗਰੂਰ, ਫ਼ਰੀਦਕੋਟ, ਪਟਿਆਲਾ ਤੋਂ ਬਕਾਇਦਾ ਉਮੀਦਵਾਰਾਂ ਨੇ ਚੋਣ ਮੁਹਿੰਮ ਆਰੰਭੀ ਹੋਈ ਹੈ। ਵਿਧਾਇਕ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਸੁਨੀਤਾ ਕੇਜਰੀਵਾਲ ਨੂੰ ਹੌਸਲਾ ਦੇਣ ਲਈ ਦਿੱਲੀ ਜਾ ਰਹੇ ਹਨ।
ਦਿੱਲੀ ਜਾ ਕੇ ਆਏ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਅੱਜ ਸਾਰੇ ਦੇਸ਼ ਦੀ ਹਮਦਰਦੀ ਅਰਵਿੰਦ ਕੇਜਰੀਵਾਲ ਨਾਲ ਜੁੜ ਗਈ ਹੈ। ਲੋਕ ਸਭਾ ਚੋਣਾਂ ਮੌਕੇ ਉਨ੍ਹਾਂ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦਾ ਹਰ ਕੋਈ ਵਿਰੋਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਰਾਜਸੀ ਕੱਦ-ਬੁੱਤ ਪਹਿਲਾਂ ਨਾਲੋਂ ਹੋਰ ਉੱਚਾ ਹੋਇਆ ਹੈ।
ਇਸੇ ਦੌਰਾਨ ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਸਰਕਾਰ ਦੀ ਸ਼ਹਿ ’ਤੇ ਬਦਲਾਖ਼ੋਰੀ ਦੀ ਓਟ ਹੇਠ ਗ੍ਰਿਫ਼ਤਾਰ ਕਰਨਾ ਮੰਦਭਾਗਾ ਫ਼ੈਸਲਾ ਹੈ। ਕੇਂਦਰੀ ਹਕੂਮਤ ਦੇ ਫ਼ੈਸਲੇ ਖ਼ਿਲਾਫ਼ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨੀ ਵਿਧਾਇਕਾਂ ਦਾ ਮੁੱਢਲਾ ਫ਼ਰਜ਼ ਬਣਦਾ ਹੈ।

Advertisement

Advertisement
Author Image

Advertisement
Advertisement
×