ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਸਿੰਗਲਾ ਨੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

10:02 AM Sep 24, 2024 IST
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵਿਕਾਸ ਕਾਰਜਾਂ ਲਈ ਚੈੱਕ ਵੰਡਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 23 ਸਤੰਬਰ
ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਹਲਕੇ ਦੇ 14 ਪਿੰਡਾਂ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਫੰਡ ’ਚੋਂ 50 ਲੱਖ ਰੁਪਏ ਦੇ ਚੈੱਕ ਵੰਡੇ। ਇਨ੍ਹਾਂ ਪਿੰਡਾਂ ਵਿੱਚ ਖਾਰਾ, ਚੁਕੇਰੀਆਂ, ਬੁਰਜ ਹਰੀ, ਖਿਆਲਾ ਕਲਾਂ, ਖੜਕ ਸਿੰਘ ਵਾਲਾ, ਭਾਈਦੇਸਾ, ਰੜ੍ਹ, ਭੁਪਾਲ ਖੁਰਦ, ਭੁਪਾਲ ਕਲਾਂ, ਅਤਲਾ ਖੁਰਦ, ਅਲੀਸ਼ੇਰ ਖੁਰਦ ਸਮੇਤ ਹੋਰ ਪਿੰਡ ਸ਼ਾਮਲ ਹਨ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਫੰਡ ਦੀ ਇਹ ਕਿਸ਼ਤ ਆਪਣੇ ਹਲਕੇ ਦੇ ਲੋੜੀਂਦੇ ਵੱਖ-ਵੱਖ ਪਿੰਡਾਂ ਦੇ ਕੰਮ ਅਨੁਸਾਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿੰਡਾਂ ਦੇ ਵਰਕਰਾਂ ਦੀ ਲੋੜ ਅਨੁਸਾਰ ਆਪਣੇ ਹਲਕੇ ਦੇ ਕੰਮਾਂ ਲਈ ਅੱਜ 50 ਲੱਖ ਰੁਪਏ ਦੇ ਚੈੱਕ ਵੱਖ-ਵੱਖ ਪਿੰਡਾਂ ਨੂੰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਸ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਮੰਗ ਨੂੰ ਦੇਖ ਖੇਡ ਗਰਾਊਂਡਾਂ ਅਤੇ ਖੇਡਾਂ ਦੇ ਸਾਮਾਨ ਨੂੰ ਮੁੱਖ ਰੱਖਕੇ ਦਿੱਤੇ ਗਏ ਹਨ ਤਾਂ ਜੋ ਬੱਚੇ ਗਰਾਊਂਡ ਨਾਲ ਜੁੜ ਪਿੰਡ ਦਾ ਅਤੇ ਆਪਣੇ ਹਲਕੇ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਵੱਖ-ਵੱਖ ਪਿੰਡਾਂ ਦੇ ਵਾਲੰਟੀਅਰ ਸਾਥੀ ਵੀ ਹਾਜ਼ਰ ਸਨ।

Advertisement

Advertisement