ਵਿਧਾਇਕ ਸਿੰਗਲਾ ਵੱਲੋਂ ਪਿੰਡਾਂ ਨੂੰ ਡੇਢ ਕਰੋੜ ਦੀਆਂ ਗਰਾਂਟਾਂ
ਪੱਤਰ ਪ੍ਰੇਰਕ
ਮਾਨਸਾ, 16 ਨਵੰਬਰ
ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਬਲਾਕ ਮਾਨਸਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨਾਲ ਪਿੰਡ ਬੁਰਜ ਹਰੀ ਵਿੱਚ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਨੂੰ ਮੁੱਖ ਰੱਖ ਵਿਚਾਰ ਚਰਚਾ ਕੀਤੀ। ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਵੱਲੋਂ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਪਿੰਡ ਦੀਆਂ ਸੱਮਸਿਆਵਾਂ ਦੱਸੀਆਂ ਗਈਆਂ। ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ 1 ਕਰੋੜ 45 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡਾਂ ਦੇ ਵਿਕਾਸ ਲਈ ਸਮੇਂ-ਸਮੇਂ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਉਸੇ ਵਿਕਾਸ ਦੇ ਆਧਾਰ ’ਤੇ ਹਲਕਾ ਮਾਨਸਾ ਵਿੱਚ ਪੰਚਾਇਤੀ ਚੋਣ ਦਾ ਨਤੀਜਾ 90 ਫੀਸਦੀ ਪਾਰਟੀ ਦੇ ਹੱਕ ’ਚ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਇਸੇ ਤਰ੍ਹਾਂ ਦੇ ਤੋਹਫ਼ੇ ਮਿਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਕੰਮ ਸ਼ੁਰੂ ਕਰਨ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਅਜੈਬ ਸਿੰਘ ਬੁਰਜ ਹਰੀ ਅਤੇ ਪਿੰਡ ਲੋਕ ਮੌਜੂਦ ਸਨ।