ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਸੋਹਲ ਨੇ ਝਬਾਲ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

02:37 PM Jun 30, 2023 IST

ਪੱਤਰ ਪ੍ਰੇਰਕ

Advertisement

ਤਰਨ ਤਾਰਨ, 29 ਜੂਨ

ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵਲੋਂ ‘ਪਿੰਡ-ਪਿੰਡ, ਗਲੀ-ਗਲੀ’ ਵਿਕਾਸ ਪ੍ਰੋਗਰਾਮ ਤਹਿਤ ਅੱਜ ਝਬਾਲ ਦਾ ਦੌਰਾ ਕਰਨ ਤੇ ਲੋਕਾਂ ਨੇ ਉਨ੍ਹਾਂ ਸਾਹਮਣੇ ਆਪਣੀਆਂ ਮੁਸ਼ਕਲਾਂ ਝੜੀ ਲਗਾ ਦਿੱਤੀ| ਲੋਕਾਂ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਾਲਾਂ ਤੋਂ ਸਫਾਈ ਨਾ ਕੀਤੇ ਜਾਣ ਕਰਕੇ ਛੱਪੜ ਦਾ ਪਾਣੀ ਪਿੰਡ ਦੀਆਂ ਗਲੀਆਂ ਅਤੇ ਇਥੋਂ ਤੱਕ ਕਿ ਲੋਕਾਂ ਦੇ ਘਰਾਂ ਅੰਦਰ ਵੜ ਜਾਂਦਾ ਹੈ| ਪਿੰਡ ਦੀਆਂ ਗਲੀਆਂ-ਬਾਜ਼ਾਰਾਂ ਆਦਿ ਦੀ ਸਫਾਈ ਦਾ ਕੋਈ ਬੰਦੋਬਸਤ ਨਹੀਂ ਹੈ, ਘਰ ਲਈ ਪੀਣ ਦੇ ਪਾਣੀ ਦਾ ਪ੍ਰਬੰਧ ਨਾਕਸ ਬਣਿਆ ਹੋਇਆ ਹੈ| ਲੋਕਾਂ ਨੇ ਪਿੰਡ ਦੇ ਵਿਕਾਸ ਲਈ ਪਹਿਲਾਂ ਆਈ ਗਰਾਂਟ ਵਿੱਚ ਬੇਨਿਯਮੀਆਂ ਹੋਣ ਦਾ ਖਦਸ਼ਾ ਜ਼ਾਹਰ ਕਰਦਿਆਂ ਇਸ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ| ਵਿਧਾਇਕ ਨੇ ਇਸ ਮਾਮਲੇ ਦੀ ਜਾਂਚ ਕਰਵਾਏ ਜਾਣ ਦਾ ਭਰੋਸਾ ਦਿੱਤਾ| ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਇਸ ਮੌਕੇ ਤੇ ਐਡਵੋਕੇਟ ਕੋਮਲਪ੍ਰੀਤ ਸਿੰਘ ਪੀ ਏ, ਪ੍ਰਭਜੀਤ ਸਿੰਘ, ਗੁਰਵਿੰਦਰ ਸਿੰਘ ਸੋਨੂੰ, ਪ੍ਰਭ ਸਿੰਘ, ਮੁਸਲਿਮ ਸਲੀਮ ਆਦਿ ਨੇ ਵਿਧਾਇਕ ਨੂੰ ਪਿੰਡ ਦੀਆਂ ਮੰਗਾਂ ਅਤੇ ਮੁਸ਼ਕਲਾਂ ਦੀ ਜਾਣਕਾਰੀ ਦਿੱਤੀ|

Advertisement

Advertisement
Tags :
ਸੁਣੀਆਂਸੋਹਲਝਬਾਲਦੀਆਂਮੁਸ਼ਕਲਾਂਵਾਸੀਆਂਵਿਧਾਇਕ
Advertisement