ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਦੋ ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

07:09 AM Sep 17, 2024 IST
ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।

ਜ਼ੀਰਕਪੁਰ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲਟਾਣਾ ਅਧੀਨ ਆਉਂਦੇ ਵਾਰਡ ਨੰਬਰ ਪੰਜ ’ਚ ਦੋ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ। ਵਿਧਾਇਕ ਸ੍ਰੀ ਰੰਧਾਵਾ ਨੇ ਦੱਸਿਆ ਕਿ ਵਾਰਡ ’ਚ ਗਲੀਆਂ ਵਿੱਚ ਟਾਈਲਾਂ ਲਾਉਣ, ਜਨਤਕ ਪਖਾਨੇ, ਮੀਂਹ ਦੇ ਪਾਣੀ ਦੀ ਸੰਭਾਲ ਲਈ ਹਾਰਵੈਸਟਿੰਗ ਸਿਸਟਮ, ਨਿਕਾਸੀ ਲਈ ਡਰੇਨੇਜ਼ ਲਾਈਨ ਦੇ ਕੰਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੀਂਹ ਦੇ ਦਿਨਾਂ ਵਿੱਚ ਬਲਟਾਣਾ ਖੇਤਰ ਵਿੱਚ ਚੰਡੀਗੜ੍ਹ ਅਤੇ ਪੰਚਕੂਲਾ ਵਾਲੇ ਪਾਸੇ ਤੋਂ ਆਉਂਦਾ ਪਾਣੀ ਕਾਫ਼ੀ ਮਾਰ ਕਰਦਾ ਹੈ। ਇਸ ਲਈ ਹਾਰਵੈਸਟਿੰਗ ਸਿਸਟਮ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਹਰਜੀਤ ਸਿੰਘ ਮਿੰਟਾ, ‘ਆਪ’ ਕੌਂਸਲਰ ਤੇ ਪਾਰਟੀ ਦੇ ਆਗੂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement