For the best experience, open
https://m.punjabitribuneonline.com
on your mobile browser.
Advertisement

ਨਵੀਆਂ ਪੰਚਾਇਤਾਂ ਨੂੰ ਵਿਧਾਇਕ ਉਗੋਕੇ ਤੇ ਤਲਵੰਡੀ ਵੱਲੋਂ ਵਧਾਈ

08:43 AM Oct 21, 2024 IST
ਨਵੀਆਂ ਪੰਚਾਇਤਾਂ ਨੂੰ ਵਿਧਾਇਕ ਉਗੋਕੇ ਤੇ ਤਲਵੰਡੀ ਵੱਲੋਂ ਵਧਾਈ
ਲਾਭ ਸਿੰਘ ਉਗੋਕੇ ਤੇ ਕੁਲਦੀਪ ਤਲਵੰਡੀ।
Advertisement

ਭਦੌੜ: ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਕਿਸਾਨ ਵਿੰਗ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਤਲਵੰਡੀ ਨੇ ਵਿਧਾਨ ਸਭਾ ਹਲਕਾ ਭਦੌੜ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਅਹਿਮ ਕੜੀ ਹਨ ਤੇ ਇਨ੍ਹਾਂ ਦਾ ਮਜ਼ਬੂਤ ਹੋਣਾ ਅਤਿ ਜ਼ਰੂਰੀ ਹਨ। ਉਨ੍ਹਾਂ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਵਾਉਣ ਦੀ ਤੁਹਾਡੇ ਮੋਢਿਆਂ ਤੇ ਅਹਿਮ ਜ਼ਿੰਮੇਵਾਰੀ ਆ ਚੁੱਕੀ ਹੈ। ਉਨ੍ਹਾਂ ਨੂੰ ਆਸ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਵਧੀਆ ਢੰਗ ਨਾਲ ਨਿਭਾਣਉਗੇ। ਵਿਧਾਇਕ ਉਗੋਕੇ ਨੇ ਕਿਹਾ ਕਿ ਪੰਚਾਇਤਾਂ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਪੰਜ ਲੱਖ ਦੇ ਕੀਤੇ ਐਲਾਨ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement