ਜਨਤਕ ਜਥੇਬੰਦੀਆਂ ਵੱਲੋਂ ਵਿਧਾਇਕ ਉੱਗੋਕੇ ਦੀ ਸ਼ਲਾਘਾ
10:07 AM Sep 03, 2024 IST
ਬਟਾਲਾ: ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਦੇ ਪੰਜ ਸਤੰਬਰ ਨੂੰ ਆ ਰਹੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਤੋਂ ਸਰਕਾਰੀ ਛੁੱਟੀ ਕਰਨ, ਉਨ੍ਹਾਂ ਦੀ ਢੁੱਕਵੀਂ ਯਾਦਗਰ ਦੀ ਉਸਾਰੀ ਕਰਨ ਸਮੇਤ ਹੋਰ ਮੰਗਾਂ ਚੁੱਕਣ ’ਤੇ ਵੱਖ-ਵੱਖ ਜਥੇਬੰਦੀਆਂ ਨੇ ਵਿਧਾਇਕ ਦੀ ਸ਼ਲਾਘਾ ਕੀਤੀ। ਵਿਧਾਇਕ ਦੀ ਸ਼ਲਾਘਾ ਕਰਨ ਵਾਲਿਆਂ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕਾਜ਼ਮਪੁਰ, ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਮਿਸ਼ਨ ਦੇ ਚੇਅਰਮੈਨ ਬਲਦੇਵ ਸਿੰਘ, ਬੁੱਧੀਜੀਵੀ ਡਾ. ਸਰਬਜੀਤ ਸਿੰਘ ਬੱਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕਰਨਾ ਚਾਹੀਦਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement