ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਪਾਰਟੀ ਵੱਲੋਂ ਵਿਧਾਇਕ ਵਿਕਰਮਜੀਤ ਚੌਧਰੀ ਮੁਅੱਤਲ

06:41 AM Apr 25, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 24 ਅਪਰੈਲ
ਕਾਂਗਰਸ ਪਾਰਟੀ ਨੇ ਹਲਕਾ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਅੱਜ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਉਤਾਰ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਦੌਰਾਨ ਪਿਛਲੇ ਦਿਨਾਂ ਤੋਂ ਵਿਕਰਮਜੀਤ ਸਿੰਘ ਚੌਧਰੀ ਨੇ ਪਾਰਟੀ ਖ਼ਿਲਾਫ਼ ਝੰਡਾ ਚੁੱਕਿਆ ਹੋਇਆ ਸੀ ਅਤੇ ਪਹਿਲਾਂ ਉਨ੍ਹਾਂ ਖ਼ੁਦ ਹੀ ਪਾਰਟੀ ਦੇ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਵਿਧਾਇਕ ਚੌਧਰੀ ਦੀ ਮਾਤਾ ਕਰਮਜੀਤ ਕੌਰ ਨੇ ਪਿਛਲੇ ਦਿਨਾਂ ਦੌਰਾਨ ਦਿੱਲੀ ਵਿਚ ਭਾਜਪਾ ਦਾ ਪੱਲਾ ਫੜਿਆ ਸੀ। ਚੌਧਰੀ ਪਰਿਵਾਰ ਹੁਣ ਜਲੰਧਰ ਤੋਂ ਟਿਕਟ ਦਾ ਦਾਅਵੇਦਾਰ ਸੀ ਪਰ ਪਾਰਟੀ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਹੈ, ਜਿਸ ਕਰਕੇ ਚੌਧਰੀ ਪਰਿਵਾਰ ਨਾਰਾਜ਼ ਚੱਲ ਰਿਹਾ ਸੀ। ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਵਿਚ ਕਿਹਾ ਹੈ ਕਿ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਵਿਧਾਇਕ ਚੌਧਰੀ ਨੂੰ ਨਿੱਜੀ ਤੌਰ ’ਤੇ ਚਿਤਾਵਨੀ ਵੀ ਦਿੱਤੀ ਗਈ ਸੀ।

Advertisement

Advertisement
Advertisement