ਵਿਧਾਇਕ ਵੜਿੰਗ ‘ਆਪ’ ਦੇ ਸਪੋਕਸਪਰਸਨ ਬਣੇ
06:39 AM Aug 28, 2024 IST
ਅਮਲੋਹ: ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਗਠਨ ਅਤੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸੂਬਾ ਕਾਰਜਕਾਰਨੀ ਦੇ ਪ੍ਰਧਾਨ ਪੰਜਾਬ ਬੁੱਧ ਰਾਮ ਵੱਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ‘ਆਪ’ ਪੰਜਾਬ ਦਾ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਪਾਰਟੀ ਦੇ ਹਲਕਾ ਅਮਲੋਹ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਪਾਈ ਜਾ ਰਹੀ ਹੈ। ਵਿਧਾਇਕ ਵੜਿੰਗ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ। -ਪੱਤਰ ਪ੍ਰੇਰਕ
Advertisement
Advertisement