ਵਿਧਾਇਕ ਵੜਿੰਗ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ
ਪੱਤਰ ਪ੍ਰੇਰਕ
ਅਮਲੋਹ, 5 ਫਰਵਰੀ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਰਾਇਣਗੜ੍ਹ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਗੁਰਦਿਆਲ ਸਿੰਘ ਹੰਸਰਾਂ ਚੈਰੀਟੇਬਲ ਵਿਦਿਅਕ ਟਰੱਸਟ ਅਤੇ ਸੁਰਜੀਤ ਸਿੰਘ ਸੰਧੂ ਚੈਰੀਟੇਬਲ ਵਿਦਿਅਕ ਟਰੱਸਟ ਨਰਾਇਣਗੜ੍ਹ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਿਕੰਦਰ ਸਿੰਘ ਗਿੱਲ ਤੇ ਸਕੂਲ ਇੰਚਾਰਜ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਵਿਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਅਮਰਜੀਤ ਸਿੰਘ ਹੰਸਰਾਂ ਤੇ ਕੁਲਵੀਰ ਸਿੰਘ ਸੰਧੂ ਨੇ ਕੀਤੀ। ਇਸ ਦੌਰਾਨ ਵੱਖ-ਵੱਖ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ ਗਏ। ਸਮਾਗਮ ਵਿੱਚ ਐਸਸੀਈਆਰਟੀ ਦੇ ਸਾਬਕਾ ਡਾਇਰੈਕਟਰ ਰੋਸ਼ਨ ਸੂਦ ਤੇ ਬਲਾਕ ਸਿੱਖਿਆ ਅਫ਼ਸਰ ਅੱਛਰ ਪਾਲ ਸ਼ਰਮਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਟੇਜ ਦਾ ਫ਼ਰਜ਼ ਪੰਜਾਬੀ ਮਾਸਟਰ ਹਰਪਾਲ ਸਿੰਘ ਅਤੇ ਹਿੰਦੀ ਮਾਸਟਰ ਰਾਜ਼ੇਸ ਕੁਮਾਰ ਨੇ ਨਿਭਾਇਆ। ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦਾ ਸੱਦਾ ਦਿਤਾ। ਇਸ ਦੌਰਾਨ ਦਰਸ਼ਨ ਸਿੰਘ ਚੀਮਾ, ਕੁਲਦੀਪ ਸਿੰਘ ਮੁਢੜੀਆਂ, ਸ਼ੇਰ ਸਿੰਘ ਭੋਲੀਆਂ, ਮਾਸਟਰ ਦਰਸ਼ਨ ਸਿੰਘ ਸਲਾਣੀ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨਰਾਇਣਗੜ੍ਹ, ਹਰਦੀਪ ਸਿੰਘ ਧਾਰਨੀ, ਰਣਧੀਰ ਸਿੰਘ ਧੀਰਾ ਨਰਾਇਣਗੜ੍ਹ ਆਦਿ ਹਾਜ਼ਰ ਸਨ।