ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਜ਼ੀਰਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

09:41 AM Sep 06, 2023 IST
ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਧਾਇਕ ਨਰੇਸ਼ ਕਟਾਰੀਆ।

ਪੱਤਰ ਪ੍ਰੇਰਕ
ਜ਼ੀਰਾ, 5 ਸਤੰਬਰ
ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸੀਡੀਪੀਓ ਸਤਵੰਤ ਸਿੰਘ ਨੇ ਦੱਸਿਆ ਕਿ 11 ਹੈਲਪਰਾਂ ਅਤੇ 1 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਨਿਯੁਕਤੀ ਪੱਤਰ ਵੰਡਣ ਸਮੇਂ ਰਜਿੰਦਰ ਕੁਮਾਰ ਸੀਨੀਅਰ ਸਹਾਇਕ ਤੋਂ ਇਲਾਵਾ ਹਰਭਗਵਾਨ ਸਿੰਘ ਭੋਲਾ ਬਲਾਕ ਪ੍ਰਧਾਨ ਜ਼ੀਰਾ, ਧਰਮਪਾਲ ਚੁੱਗ ਸਾਬਕਾ ਪ੍ਰਧਾਨ ਨਗਰ ਕੌਂਸਲ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਲੱਕੀ ਪਾਸੀ, ਗੁਰਪ੍ਰੀਤ ਸਿੰਘ ਨਾਮਦੇਵ ਤੇ ਸੁਖਦੇਵ ਸਿੰਘ ਸਾਬਕਾ ਸਰਪੰਚ ਮਣਕਿਆਂ ਵਾਲੀ ਹਾਜ਼ਰ ਸਨ।

Advertisement

ਇੱਕ ਫਾਰਮਾਸਿਸਟ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ। -ਫੋਟੋ: ਮਾਨ

ਮਾਨਸਾ (ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਵੱਲੋਂ ਇੱਥੇ ਦਫ਼ਤਰ ਵਿੱਚ ਆਮ ਆਦਮੀ ਕਲੀਨਿਕ ਫਾਰਮਾਸਿਸਟਾਂ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ ਅੱਠ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਲਈ ਕੁੱਲ 8 ਫਾਰਮਾਸਿਸਟਾਂ ਦੀ ਕੌਂਸਲਿੰਗ ਉਪਰੰਤ ਮੈਰਿਟ-ਕਮ-ਰੋਸਟਰ ਦੇ ਆਧਾਰ ’ਤੇ ਬਣਾਈ ਗਈ ਕਮੇਟੀ ਦੀ ਦੇਖ-ਰੇਖ ਹੇਠ ਸਿਵਲ ਸਰਜਨ ਦਫ਼ਤਰ ਵਿੱਚ ਸੂਚੀ ਲਾਉਣ ਮਗਰੋਂ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Advertisement
Advertisement