ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਵੱਲੋਂ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਦਾ ਉਪਰਾਲਾ

08:17 AM Jun 25, 2024 IST
ਪਾਈਪਲਾਈਨਾਂ ਦੀ ਸਫ਼ਾਈ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਕੁਲਵੰਤ ਸਿੰਘ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਜੂਨ
ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਉਪਰਾਲਾ ਕੀਤਾ ਹੈ। ਇੱਥੋਂ ਦੇ ਫੇਜ਼-5 ਤੇ ਫੇਜ਼-11 ਵਿੱਚ ਕਾਫ਼ੀ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਮੁਹਾਲੀ ਵਾਸੀਆਂ ਨੂੰ ਹਰ ਸਾਲ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਵਿਧਾਇਕ ਨੇ ਆਪਣੀ ਨਿਗਰਾਨੀ ਹੇਠ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੁੰਭੜਾ ਚੌਕ ਦੀ ਪਾਈਪਲਾਈਨ ਦੀ ਡੀ-ਸਿਲਟਿੰਗ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਸਟਾਰਮ ਵਾਟਰ ਪਾਈਪਲਾਈਨਾਂ ਦੀ ਸਫ਼ਾਈ ਲਈ 3.40 ਕਰੋੜ ਰੁਪਏ ਖ਼ਰਚੇ ਜਾਣਗੇ।
‘ਆਪ’ ਵਿਧਾਇਕ ਨੇ ਨਿਗਮ ਅਧਿਕਾਰੀਆਂ ਨੂੰ ਫੇਜ਼-1, ਫੇਜ਼-4, ਫੇਜ਼-5, ਫੇਜ਼-6, ਫੇਜ਼-7, ਸੈਕਟਰ-70, ਸੈਕਟਰ-71 ਅਤੇ ਫੇਜ਼-11 ਵਿੱਚ ਸਟਾਰਮ ਵਾਟਰ ਲਾਈਨਾਂ ਦੀ ਸਫ਼ਾਈ/ਡੀ-ਸਿਲਟਿੰਗ ਦਾ ਤਖ਼ਮੀਨਾ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਸਟਾਰਮ ਵਾਟਰ ਪਾਈਪਲਾਈਨ ਦੀ ਸਫ਼ਾਈ/ਡੀ-ਸਿਲਟਿੰਗ ਦਾ ਕੰਮ ਆਧੁਨਿਕ ਮਸ਼ੀਨਾਂ ਨਾਲ ਸ਼ੁਰੂ ਕਰਵਾਇਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਕਤ ਸਟਾਰਮ ਵਾਟਰ ਪਾਈਪਲਾਈਨ ਦੀ ਸਫ਼ਾਈ ਹਫ਼ਤੇ ਵਿੱਚ ਕਰਵਾ ਕੇ ਇਸ ਦੀ ਪ੍ਰਦਰਸ਼ਨੀ ਲੋਕਾਂ ਦੀ ਹਾਜ਼ਰੀ ਵਿੱਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ 3 ਸਾਲਾਂ ਤੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਦੇ ਨਾਲ-ਨਾਲ ਮੁਹਾਲੀ ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਚਨਬੱਧ ਹੈ।

Advertisement

Advertisement
Advertisement