‘ਆਪ’ ਤੋਂ ਭਾਜਪਾ ’ਚ ਜਾਣ ’ਤੇ ਵਿਧਾਇਕ ਦੀ ਮੈਂਬਰਸ਼ਿਪ ਰੱਦ
07:14 AM Sep 26, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਸਤੰਬਰ
ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਦਲ-ਬਦਲੀ ਵਿਰੋਧੀ ਕਾਨੂੰਨ ਤਹਿਤ ਛਤਰਪੁਰ ਤੋਂ ਵਿਧਾਇਕ ਕਰਤਾਰ ਸਿੰਘ ਤੰਵਰ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਤੰਵਰ 2020 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛਤਰਪੁਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ। ਉਹ ਇਸ ਸਾਲ ਪਾਰਟੀ ਛੱਡ ਕੇ ਇੱਕ ਹੋਰ ਵਿਧਾਇਕ ਰਾਜਕੁਮਾਰ ਆਨੰਦ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਦਿੱਲੀ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤੰਵਰ ਨੂੰ ਸਪੀਕਰ ਨੇ ਦਲ-ਬਦਲੀ ਵਿਰੋਧੀ ਕਾਨੂੰਨ ਤਹਿਤ ਅਯੋਗ ਕਰਾਰ ਦਿੱਤਾ ਹੈ ਤੇ 10 ਜੁਲਾਈ 2024 ਤੋਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
Advertisement
Advertisement
Advertisement