ਡੇਰਾ ਸੱਚਖੰਡ ਬੱਲਾਂ ’ਚ ਨਤਮਸਤਕ ਹੋਏ ਵਿਧਾਇਕ ਘੁੰਮਣ
08:22 AM Jan 08, 2025 IST
Advertisement
ਭਗਵਾਨ ਦਾਸ ਸੰਦਲ
ਦਸੂਹਾ, 7 ਜਨਵਰੀ
ਇੱਥੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਆਪਣੇ ਕੁਝ ਸਾਥੀਆਂ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਡੇਰਾ ਮੁਖੀ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰ ਕੇ ਆਸ਼ੀਰਵਾਦ ਲਿਆ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਸਬੰਧੀ ਵਿਧਾਇਕ ਘੁੰਮਣ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰਕੇ ਅਧਿਆਤਮਿਕ ਤੌਰ ’ਤੇ ਉਨ੍ਹਾਂ ਆਤਮਿਕ ਸ਼ਾਂਤੀ ਮਹਿਸੂਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਖਾਂ ਨੇ ਹਮੇਸ਼ਾ ਦੇਸ਼ ਨੂੰ ਇਕ ਨਵਾਂ ਰਾਹ ਦਿਖਾਇਆ ਹੈ।
Advertisement
ਘੁੰਮਣ ਨੇ ਡੁਗਰੀ ਦੀ ਪੰਚਾਇਤ ਨੂੰ 2 ਲੱਖ ਦਾ ਚੈੱਕ ਸੌਂਪਿਆ
ਵਿਧਾਇਕ ਕਰਮਬੀਰ ਘੁੰਮਣ ਨੇ ਪਿੰਡ ਡੁਗਰੀ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ 2 ਲੱਖ ਦੀ ਗਰਾਂਟ ਦਾ ਚੈੱਕ ਭੇਟ ਕੀਤਾ। ਘੁੰਮਣ ਨੇ ਕਿਹਾ ਕਿ ਜਲਦ ਹੀ ਪਿੰਡ ਦੇ ਸਕੂਲ ਦੀ ਨੁਹਾਰ ਬਦਲਣ ਲਈ ਗਰਾਂਟ ਮੁਹੱਈਆ ਕਰਵਾਈ ਜਾਵੇਗੀ। ਸਰਪੰਚ ਜਸਵੰਤ ਦੇਵੀ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕੀਤਾ।
Advertisement
Advertisement