ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮੁਲਾਜ਼ਮਾਂ ਵੱਲੋਂ ‘ਵਾਅਦਾ ਯਾਦ ਕਰਾਓ ਰੈਲੀ’ ਦਾ ਐਲਾਨ

06:51 AM Jul 04, 2024 IST
ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਮਨਰੇਗਾ ਮੁਲਾਜ਼ਮ ਯੂਨੀਅਨ ਦੇ ਆਗੂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜੁਲਾਈ
ਪਿਛਲੇ ਲਗਭਗ 15-16 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ’ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਇੱਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ 10 ਜੁਲਾਈ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੈਨਲ ਮੀਟਿੰਗ ਕਰਕੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 6 ਜੁਲਾਈ ਦਿਨ ਸ਼ਨਿਚਰਵਾਰ ਨੂੰ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਜਲੰਧਰ ਪੱਛਮੀ ਹਲਕੇ ਅੰਦਰ ‘ਵਾਅਦਾ ਯਾਦ ਕਰਾਓ ਰੈਲੀ’ ਕਰਨਗੇ। ਇੱਥੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਚੇਅਰਮੈਨ ਰਣਧੀਰ ਸਿੰਘ ਧੀਮਾਨ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਦੱਸਿਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤਿਆ ਜਾਂਦਾ ਰਿਹਾ ਹੈ। ਪਿਛਲੇ ਦਸਾਂ ਸਾਲਾਂ ਤੋਂ ਪਿੰਡਾਂ ਦਾ ਵਿਕਾਸ ਮਨਰੇਗਾ ’ਤੇ ਨਿਰਭਰ ਹੈ। ਮਨਰੇਗਾ ਮੁਲਾਜ਼ਮਾਂ ਨੂੰ ਮਜਬੂਰ ਕਰਕੇ ਉਧਾਰ ਮਟੀਰੀਅਲ ਚੁੱਕ ਕੇ ਪਿੰਡਾਂ ਦਾ ਵਿਕਾਸ ਕਰਵਾਉਣ ਵਾਲੀਆਂ ਸਰਕਾਰਾਂ ਸਮੇਂ-ਸਮੇਂ ’ਤੇ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਝੂਠੇ ਲਾਰੇ ਲਾਉਂਦੀਆਂ ਆ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਸੱਤਾ ਵਿੱਚ ਆਉਣ ਤੋਂ ਬਾਅਦ ਵੀ ਕਰੋੜਾਂ ਦੀ ਇਸ਼ਤਿਹਾਰਬਾਜ਼ੀ ਕੀਤੀ ਗਈ ਪਰ ਮੁਲਾਜ਼ਮ ਅੱਜ ਵੀ ਕੱਚੇ ਹਨ। ਇੱਥੇ ਹੀ ਬੱਸ ਨਹੀਂ ਸਗੋਂ ਮਨਰੇਗਾ ਮੁਲਾਜ਼ਮਾਂ ਵੱਲੋਂ ਵੱਡੇ ਸੰਘਰਸ਼ਾਂ ਤੋਂ ਬਾਅਦ ਲਾਗੂ ਕਰਵਾਈਆਂ ਤਨਖ਼ਾਹਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਕਰੋੜਾਂ ਰੁਪਏ ਦੇ ਉਧਾਰ ਸਮੱਗਰੀ ਚੁੱਕ ਕੇ ਕੰਮ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਤਿੰਨ ਮਹੀਨੇ ਤੋਂ ਨਰੇਗਾ ਮੁਲਾਜ਼ਮ ਤਨਖ਼ਾਹਾਂ ਨੂੰ ਤਰਸ ਰਹੇ ਹਨ ਜਿਸ ਤੋਂ ਤੰਗ ਆ ਕੇ ਕਈ ਮੁਲਾਜ਼ਮ ਨੌਕਰੀ ਛੱਡਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 10 ਜੁਲਾਈ ਤੋਂ ਪਹਿਲਾਂ ਪੈਨਲ ਮੀਟਿੰਗ ਕਰਕੇ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ 6 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ’ਚ ‘ਵਾਅਦਾ ਯਾਦ ਕਰਾਓ’ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਜਿਸ ਵਿਚ ਮਨਰੇਗਾ ਜੌਬ ਕਾਰਡ ਹੋਲਡਰ ਵੀ ਸ਼ਮੂਲੀਅਤ ਕਰਨਗੇ।
ਇਸ ਮੌਕੇ ਅਮਨਦੀਪ ਸਿੰਘ, ਬਿੱਕਰ ਸਿੰਘ, ਗੁਰਜੀਤ ਸਿੰਘ ਸਤੌਜ, ਸੁਖਜਿੰਦਰਪਾਲ ਸਿੰਘ, ਸੁਖਪਾਲ ਸਿੰਘ ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement