ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਕਾਮਿਆਂ ਦੇ ਵਾਰਸਾਂ ਲਈ ਮੁਆਵਜ਼ਾ ਮੰਗਿਆ

11:23 AM Sep 18, 2024 IST
ਰਾਜਪਾਲ ਦੇ ਨਾਂ ਏਡੀਸੀ ਨੂੰ ਮੰਗ ਪੱਤਰ ਸੌਂਪਦੇ ਹੋਏ ਬਸਪਾ ਆਗੂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਸਤੰਬਰ
ਬਹੁਜਨ ਸਮਾਜ ਪਾਰਟੀ ਨੇ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਸੁਨਾਮ ਊਧਮ ਸਿੰਘ ਵਾਲਾ ਨੇੜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪ੍ਰਤੀ ਪਰਿਵਾਰ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਲੋਕ ਸਭਾ ਇੰਚਾਰਜ ਡਾ. ਮੱਖਣ ਸਿੰਘ, ਜ਼ਿਲ੍ਹਾ ਪ੍ਰਧਾਨ ਸਤਿਗੁਰ ਸਿੰਘ ਕੌਹਰੀਆਂ ਅਤੇ ਸੀਨੀਅਰ ਆਗੂ ਪਵਿੱਤਰ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਤੇਜ਼ ਰਫ਼ਤਾਰ ਟਰੱਕ ਚਾਲਕ ਦੀ ਲਾਪ੍ਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ ਕਿਉਂਕਿ ਮਨਰੇਗਾ ਮਜ਼ਦੂਰ ਦੁਪਹਿਰ ਦਾ ਖਾਣਾ ਖਾ ਰਹੇ ਸਨ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਜੇਕਰ ਇਹ ਮੰਗਾਂ ਨਾ ਮੰਨੀਆਂ ਤਾਂ ਬਹੁਜਨ ਸਮਾਜ ਪਾਰਟੀ ਵਲੋਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement