ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਕਾਮਿਆਂ ਨੇ ਇਜਲਾਸ ਦੌਰਾਨ ਨਵੀਂ ਕਮੇਟੀ ਚੁਣੀ

07:07 AM Jul 03, 2024 IST
ਮੋਗਾ ਵਿੱਚ ਮਨਰੇਗਾ ਕਾਮਿਆਂ ਦੀ ਨਵੀਂ ਕਮੇਟੀ ਦਾ ਸਵਾਗਤ ਕਰਦੇ ਹੋਏ ਸਾਥੀ।

ਨਿੱਜੀ ਪੱਤਰ ਪ੍ਰੇਰਕ
ਮੋਗਾ, 2 ਜੁਲਾਈ
ਇਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਕੰਮ ਕਰਦੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਇਜਲਾਸ ’ਚ ਸੂਬਾ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ 6 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵੱਲੋਂ ਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਚਰਚਾ ਕੀਤੀ ਗਈ। ਨਵੀਂ ਕਮੇਟੀ ਵਿਚ ਵਰਿੰਦਰ ਸਿੰਘ ਸੂਬਾ ਪ੍ਰਧਾਨ, ਜਨਰਲ ਸਕੱਤਰ ਅਮ੍ਰਿਤਪਾਲ ਸਿੰਘ, ਈਸਵਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਿੰਦਰਪਾਲ ਸਿੰਘ ਜੋਸਨ ਮੀਤ ਪ੍ਰਧਾਨ, ਅਮਰੀਕ ਸਿੰਘ ਮਹਿਰਾਜ ਪ੍ਰੈੱਸ ਸਕੱਤਰ, ਸੰਜੀਵ ਕਾਕੜਾ ਵਿੱਤ ਸਕੱਤਰ, ਸੁਭਪ੍ਰੀਤ ਸਿੰਘ ਸਲਾਹਕਾਰ ਅਤੇ ਇਕਬਾਲ ਸਿੰਘ, ਚੇਅਰਮੈਨ ਰਣਧੀਰ ਸਿੰਘ, ਮਨਸੇ ਖਾਂ ਨੂੰ ਸਰਪ੍ਰਸਤ ਚੁਣੇ ਗਏ। ਇਸ ਮੌਕੇ ਨਰੇਗਾ ਮੁਲਾਜ਼ਮਾਂ ਨੂੰ ਆ ਰਹੀਆਂ ਦਰਪੇਸ ਮੁਸ਼ਕਲਾਂ ’ਤੇ ਚਰਚਾ ਹੋਈ। ਨਵੇਂ ਚੁਣੇ ਗਏ ਪ੍ਰਧਾਨ ਵਰਿੰਦਰ ਸਿੰਘ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਮੁੜ ਤੋਂ ਬੁਰੇ ਦੌਰ ਵਿੱਚ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨਾਲ ਸੇਵਾਵਾਂ ਪਹਿਲ ਦੇ ਆਧਾਰ ’ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਉਨ੍ਹਾਂ ਨੂੰ ਪੱਕੇ ਕਰਨਾ ਤਾਂ ਦੂਰ ਸਗੋਂ ਤਨਖਾਹਾਂ ਬੰਦ ਕਰ ਦਿੱਤੀਆਂ ਗਈਆਂ ਹਨ।

Advertisement

Advertisement
Advertisement