ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

09:42 AM Jul 12, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 11 ਜੁਲਾਈ
ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕੰਮ ਕਰਦੇ ਸੈਂਕੜੇ ਮਗਨਰੇਗਾ ਮਜ਼ਦੂਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਪਿਛਲੇ 16 ਸਾਲ ਤੋਂ ਵਿਭਾਗ ਵਿੱਚ ਕੱਚੀ ਭਰਤੀ ਦੇ ਤੌਰ ’ਤੇ ਕੰਮ ਕਰ ਰਹੇ ਇਨ੍ਹਾ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਸੂਬਾ ਪੱਧਰੀ ਸੰਘਰਸ਼ ਵਿੱਢਣਗੇ ਅਤੇ ਮੁੱਖ ਦਫਤਰ ਦਾ ਘਰਾਓ ਕਰਨਗੇ। ਉਨ੍ਹਾਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਵੀ ਸੌਂਪਿਆ। ਮਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਪਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਉਹ ਪਿਛਲੇ 16 ਸਾਲ ਤੋਂ ਵਿਭਾਗ ਵਿੱਚ ਕੱਚੇ ਤੌਰ ’ਤੇ ਨੌਕਰੀ ਕਰ ਰਹੇ ਹਨ ਅਤੇ ਸਰਕਾਰੀ ਭਰੋਸੇ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਮਗਨਰੇਗਾ ਮੁਲਾਜ਼ਮਾਂ ਨੇ ਸੂਬਾ ਪੱਧਰੀ ਰੋਸ ਰੈਲੀ ਲਈ ਅੱਜ ਇੱਥੇ ਬੀ.ਡੀ.ਪੀ.ਉ ਬਲਾਕ ਕੋਟਕਪੂਰਾ ਅਭਿਨਵ ਗੋਇਲ ਨੂੰ ਮੰਗ ਪੱਤਰ ਦੇ ਕੇ ਸਮੂਹਿਕ ਛੁੱਟੀ ਸੰਬੰਧੀ ਨੋਟਿਸ ਵੀ ਦਿੱਤਾ। ਇਸ ਸਬੰਧੀ ਅੱਜ ਇੱਥੇ ਹੋਈ ਮੀਟਿੰਗ ਨੂੰ ਇਕਬਾਲ ਸਿੰਘ, ਲਖਵੀਰ ਸਿੰਘ, ਸਰਬਜੀਤ ਸ਼ੇਰਪੁਰੀ, ਰੋਹਿਤ ਕੁਮਾਰ, ਬਲਰਾਜ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement