ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਮ ਨਾ ਮਿਲਣ ਕਾਰਨ ਮਨਰੇਗਾ ਵਰਕਰਾਂ ਵੱਲੋਂ ਪ੍ਰਦਰਸ਼ਨ

05:25 AM Jun 06, 2025 IST
featuredImage featuredImage

ਗੁਰਬਖਸ਼ਪੁਰੀ
ਤਰਨ ਤਾਰਨ, 5 ਜੂਨ
ਮਨਰੇਗਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਡਿਪਟੀ ਕਮਿਸ਼ਨਰ ਰਾਹਲ ਨੂੰ ਮੰਗ ਪੱਤਰ ਵੀ ਦਿੱਤਾ| ਇਸ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਤੋਂ ਮਨਰੇਗਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸ਼ਕਰੀ ਨੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਪਿੰਡ ਠੱਠੀਆਂ ਮਹੰਤਾਂ, ਕਿੜੀਆਂ, ਵਾਂ, ਭੋਜੀਆਂ, ਠੱਠਾ ਆਦਿ ਦੇ ਵਰਕਰਾਂ ਨੂੰ ਨਿਯਮਾਂ ਅਨੁਸਾਰ ਮਹੀਨੇ ਵਿੱਚ 14 ਦਿਨ ਦਾ ਕੰਮ ਨਾ ਮਿਲਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ| ਉਨ੍ਹਾਂ ਅਤਿ ਦਾ ਗਰਮ ਮੌਸਮ ਹੋਣ ਕਰ ਕੇ ਵਰਕਰਾਂ ਤੋਂ ਕਰਵਾਏ ਜਾਣ ਵਾਲੇ ਕੰਮ ਦਾ ਐਸਟੀਮੇਟ ਉਨ੍ਹਾਂ ਦੀ ਸਰੀਰਕ ਸਮਰੱਥਾ ਅਨੁਸਾਰ ਬਣਾਏ ਜਾਣ ਦੀ ਮੰਗ ਕਰਦਿਆਂ ਕੰਮ ਦੇ ਸਥਾਨ ’ਤੇ ਛਾਂ ਦਾ ਪ੍ਰਬੰਧ ਕਰਨ ਲਈ ਕਿਹਾ| ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਕਰ ਕੇ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਖਦਸ਼ਾ ਬਣ ਸਕਦਾ ਹੈ| ਉਨ੍ਹਾਂ ਕੰਮ ਦੇ ਥਾਂ ’ਤੇ ਪੀਣ ਦੇ ਸਾਫ਼ ਪਾਣੀ, ਫਸਟ ਏਡ ਕਿਟ, ਓਆਰਐੱਸ ਦੇ ਘੋਲ ਦਾ ਵੀ ਬੰਦੋਬਸਤ ਕਰਨ ਦੀ ਮੰਗ ਕੀਤੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਬਾਦਲ ਸਿੰਘ, ਅਰੂੜ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੌਰ, ਪਵਨਦੀਪ ਕੌਰ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ|

Advertisement

Advertisement