ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

07:52 AM Jul 01, 2024 IST
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਵਰਕਰ। -ਫੋਟੋ: ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 30 ਜੂਨ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ ਨੇ ਕੰਮ ਤੋਂ ਹਟਾਏ ਮਗਨਰੇਗਾ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਚੋਣਾਂ ਵਿਚ ਹਾਰ ਦਾ ਗੁੱਸਾ ਮਨਰੇਗਾ ਵਰਕਰਾਂ ’ਤੇ ਕੱਢ ਕੇ ਉਨ੍ਹਾਂ ਨੂੰ ਕੰਮ ਤੋਂ ਹਟਾਉਣ ਦੇ ਰਾਹ ਪੈ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਅਤੇ ਕਈ ਹਲਕਾ ਇੰਚਾਰਜਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਵੱਲੋਂ ਮਨਰੇਗਾ ਵਰਕਰਾਂ ਨੂੰ ਧਮਕੀ ਭਰੇ ਪੱਤਰ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਲੋਕ ਸਭਾ ਦੀਆਂ ਚੋਣਾਂ ਵਿਚ ਹੋਈ ਹਾਰ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਦੇ ਜਿਨ੍ਹਾਂ ਪਿੰਡਾਂ ਵਿਚ ‘ਆਪ’ ਉਮੀਦਵਾਰ ਨੂੰ ਘੱਟ ਵੋਟਾਂ ਪਈਆਂ ਹਨ, ਉਨ੍ਹਾਂ ਵਿਚ ਵਰਕਰਾਂ ਨੂੰ ਜ਼ੁਬਾਨੀ ਹੁਕਮਾਂ ਨਾਲ ਕੰਮ ਤੋਂ ਹਟਾ ਕੇ ਉਨ੍ਹਾਂ ਦੀ ਥਾਂ ’ਤੇ ਨਵੇਂ ਵਰਕਰਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂ ਵਿਜੇ ਬਾਠ ਅਤੇ ਕਸ਼ਮੀਰ ਮੰਡਿਆਲਾ ਨੇ ਕਿਹਾ ਕਿ 2 ਜੁਲਾਈ ਨੂੰ ਯੂਨੀਅਨ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਮਿਲਣ ਤੋਂ ਬਾਅਦ ਜਲੰਧਰ ਵਿਚ ਹੋ ਰਹੀ ਜ਼ਿਮਨੀ ਚੋਣ ਵਿਚ ਇਸ ਵਧੀਕੀ ਨੂੰ ਲੋਕ ਕਚਿਹਰੀ ਵਿਚ ਲੈ ਕੇ ਜਾਵੇਗੀ।

Advertisement

Advertisement
Advertisement