For the best experience, open
https://m.punjabitribuneonline.com
on your mobile browser.
Advertisement

ਮਨਰੇਗਾ ਵਰਕਰਾਂ ਵੱਲੋਂ ਪੁਲੀਸ ਚੌਕੀ ਅੱਗੇ ਨਾਅਰੇਬਾਜ਼ੀ

08:27 AM Jul 24, 2024 IST
ਮਨਰੇਗਾ ਵਰਕਰਾਂ ਵੱਲੋਂ ਪੁਲੀਸ ਚੌਕੀ ਅੱਗੇ ਨਾਅਰੇਬਾਜ਼ੀ
ਨਬੀਪੁਰ ਵਿੱਚ ਮਨਰੇਗਾ ਵਰਕਰ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 23 ਜੁਲਾਈ
ਇੱਥੋਂ ਨੇੜਲੇ ਪਿੰਡ ਨਬੀਪੁਰ ਵਿੱਚ ਮਨਰੇਗਾ ਦੇ ਕੰਮ ਤੋਂ ਮੇਟ ਨਾਲ ਝਗੜਾ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਕਾਰਨ ਵਰਕਰਾਂ ਨੇ ਪਹਿਲਾਂ ਪੁਲੀਸ ਚੌਕੀ ਅੱਗੇ ਨਾਅਰੇਬਾਜ਼ੀ ਕੀਤੀ ਉਪਰੰਤ ਡੀਸੀ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਰੀਬ ਦੋ ਮਹੀਨਿਆਂ ਤੋਂ ਕੰਮ ਨਹੀਂ ਮਿਲਿਆ। ਇਸ ਸਬੰਧੀ ਉਨ੍ਹਾਂ ਕਈ ਵਾਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਹਿੰਦ ਨੂੰ ਲਿਖਤੀ ਪੱਤਰ ਦਿੱਤੇ ਕਿ ਉਨ੍ਹਾਂ ਦਾ ਮਸਟਰੋਲ ਵੱਖਰਾ ਕੱਢਿਆ ਜਾਵੇ ਕਿਉਂਕਿ ਮੇਟ ਵਲੋਂ ਉਨ੍ਹਾਂ ਨਾਲ ਕਥਿਤ ਮਾੜਾ ਵਿਹਾਰ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੀ ਹਾਜ਼ਰੀ ਨਹੀਂ ਲਗਵਾਈ ਜਾਂਦੀ। ਉਨ੍ਹਾਂ ਹੋਰ ਮੇਟ ਲਗਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਅਧਿਕਾਰੀ ਨੇ ਗ੍ਰਾਮ ਸਭਾ ਕਰਕੇ ਉਨ੍ਹਾਂ ਵਿੱਚੋਂ ਨਵਾਂ ਮੇਟ ਚੁਣਨ ਲਈ ਕਹਿ ਦਿਤਾ ਪਰ ਬਾਅਦ ਵਿਚ ਮਸਟਰੋਲ ਇਕੱਠਾ ਕੱਢਵਾ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਹ ਹਾਜ਼ਰੀ ਲਗਵਾਉਣ ਗਏ ਤਾਂ ਉਨ੍ਹਾਂ ਨੂੰ ਕਥਿਤ ਜ਼ਲੀਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਵਿਧਾਇਕ ਦੀ ਸ਼ਹਿ ’ਤੇ ਹੋ ਰਿਹਾ ਹੈ। ਉਨ੍ਹਾਂ ਡੀਸੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਗ੍ਰਾਮ ਸਭਾ ਕਰ ਕੇ ਬਹੁਮਤ ਵਾਲਾ ਮੇਟ ਚੁਣਿਆ ਜਾਵੇ ਜਾਂ ਹੋਰ ਮੇਟ ਲਗਾਇਆ ਜਾਵੇ। ਉਨ੍ਹਾਂ ਜਲਦੀ ਹੱਲ ਨਾ ਹੋਣ ’ਤੇ ਸੰਘਰਸ਼ ਦੀ ਧਮਕੀ ਦਿੱਤੀ।
ਇਸ ਮੌਕੇ ਚਰਨਜੀਤ ਕੌਰ, ਰਾਜਵਿੰਦਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਮਨਪ੍ਰੀਤ ਕੌਰ, ਦਰਸ਼ਨ ਸਿੰਘ, ਸਰਨਜੀਤ ਕੌਰ ਤੇ ਲਾਲ ਸਿੰਘ ਆਦਿ ਹਾਜ਼ਰ ਸਨ।

ਕੋਈ ਦਖ਼ਲਅੰਦਾਜ਼ੀ ਨਹੀਂ ਕੀਤੀ: ਰਾਏ

ਵਿਧਾਇਕ ਲਖਵੀਰ ਸਿੰਘ ਰਾਏ ਨੇ ਦੋਸ਼ਾਂ ਨੂੰ ਗ਼ਲਤ ਦਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਸ ਮਾਮਲੇ ਵਿੱਚ ਕੋਈ ਦਖ਼ਲਅੰਦਾਜ਼ੀ ਨਹੀਂ ਹੈ।

Advertisement

Advertisement
Author Image

sukhwinder singh

View all posts

Advertisement