ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਜੂਮੀ ਹਿੰਸਾ: ਚੋਰੀ ਦੇ ਸ਼ੱਕ ਹੇਠ ਕੁੱਟਮਾਰ ਕਾਰਨ ਵਿਅਕਤੀ ਦੀ ਮੌਤ

07:22 AM Jun 20, 2024 IST

ਅਲੀਗੜ੍ਹ, 19 ਜੂਨ
ਅਲੀਗੜ੍ਹ ਸ਼ਹਿਰ ਵਿੱਚ ਭੀੜ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੇ ਜਾਣ ਮਗਰੋਂ ਇੱਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਅੱਜ ਛੇ ਜਣਿਆਂ ਨੂੰ ਗ੍ਰਿਫ਼ਤਾਰ, ਜਦਕਿ ਸੱਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਮੰਗਲਵਾਰ ਰਾਤ ਪੁਰਾਣੇ ਸ਼ਹਿਰ ਦੇ ਮਾਮੂ-ਭਾਣਜਾ ਮੁਹੱਲੇ ਦੀ ਹੈ ਅਤੇ ਮ੍ਰਿਤਕ ਦੀ ਪਛਾਣ ਫਰੀਦ (35) ਵਜੋਂ ਹੋਈ ਹੈ, ਜੋ ਕਿ ਇੱਕ ਢਾਬੇ ’ਤੇ ਕੰਮ ਕਰਦਾ ਸੀ। ਐੱਸਪੀ ਸ਼ਹਿਰੀ ਐੱਮ ਸ਼ੇਖਰ ਪਾਠਕ ਨੇ ਦੱਸਿਆ ਕਿ ਨੌਜਵਾਨ ਦੇ ਪਰਿਵਾਰ ਦੀ ਸ਼ਿਕਾਇਤ ਅਨੁਸਾਰ ਫਰੀਦ ਦੇਰ ਰਾਤ ਢਾਬੇ ਤੋਂ ਘਰ ਆ ਰਿਹਾ ਸੀ ਕਿ ਰਾਹ ਵਿੱਚ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਕੁੱਟਮਾਰ ਕਰਨ ਵਾਲਿਆਂ ਦਾ ਦੋਸ਼ ਸੀ ਕਿ ਫਰੀਦ ਚੋਰੀ ਕਰਨ ਲਈ ਇੱਕ ਘਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਐੱਸਪੀ ਨੇ ਦੱਸਿਆ ਕਿ ਮੌਕੇ ’ਤੇ ਪਹੁੰਚੀ ਪੁਲੀਸ ਟੀਮ ਨੇ ਫਰੀਦ ਨੂੰ ਮਲਖ਼ਾਨ ਸਿੰਘ ਹਸਪਤਾਲ ਭਰਤੀ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸਪੀ ਨੇ ਦੱਸਿਆ ਕਿ ਪੁਲੀਸ ਦੀ ਗਸ਼ਤ ਵਧਾ ਦਿੱਤੀ ਗਈ ਹੈ। -ਪੀਟੀਆਈ

Advertisement

ਭਾਜਪਾ ਆਗੂਆਂ ਨੇ ਗ੍ਰਿਫ਼ਤਾਰੀਆਂ ਖ਼ਿਲਾਫ਼ ਲਾਇਆ ਧਰਨਾ

ਸ਼ਹਿਰ ਦੀ ਵਿਧਾਇਕ ਮੁਕਤਾ ਵਰਸ਼ਨੀ ਦੀ ਅਗਵਾਈ ਵਿੱਚ ਭਾਜਪਾ ਦੇ ਕਈ ਪ੍ਰਮੁੱਖ ਨੇਤਾ ਰੇਲਵੇ ਰੋਡ ਨੇੜੇ ਧਰਨੇ ’ਤੇ ਬੈਠ ਗਏ ਅਤੇ ਮੰਗ ਕਰ ਰਹੇ ਹਨ ਕਿ ਮਨਘੜਤ ਸਬੂਤਾਂ ਦੇ ਆਧਾਰ ’ਤੇ ਨਿਰਦੋਸ਼ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਪ੍ਰਦਰਸ਼ਨਕਾਰੀ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਮਗਰੋਂ ਐੱਸਪੀ ਪਾਠਕ ਨੇ ਕਿਹਾ, ‘‘ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ ਹੈ ਅਤੇ ਕਾਨੂੰਨੀ ਪ੍ਰਕਿਰਿਆ ਮਗਰੋਂ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ।’’ ਪੁਰਾਣੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

Advertisement
Advertisement