ਮਨੀਪੁਰ ’ਚ ਚਾਰ ਮਹੀਨੇ ਮਗਰੋਂ ਇੰਟਰਨੈੱਟ ਸੇਵਾਵਾਂ ਬਹਾਲ
11:48 AM Sep 23, 2023 IST
Advertisement
ਇੰਫਾਲ, 23 ਸਤੰਬਰ
ਮਈ ਦੀ ਸ਼ੁਰੂ ’ਚ ਮਨੀਪੁਰ ’ਚ ਫਿਰਕੂ ਹਿੰਸਾ ਭੜਕਣ ਬਾਅਦ ਮੁਅੱਤਲ ਮੋਬਾਈਲ ਇੰਟਰਨੈੱਟ ਸੇਵਾਵਾਂ ਅੱਜ ਚਾਰ ਮਹੀਨਿਆਂ ਤੋਂ ਵੱਧ ਸਮੇਂ ਮਗਰੋਂ ਬਹਾਲ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਵੱਲੋਂ ਅੱਜ ਸਵੇਰੇ ਇਸ ਸਬੰਧੀ ਐਲਾਨ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਇੰਟਰਨੈੱਟ ਸੇਵਾਵਾਂ ਮੁੜ ਤੋਂ ਸ਼ੁਰੂ ਹੋਈਆਂ। ਉਨ੍ਹਾਂ ਮੁਕਤ ਆਵਾਜਾਈ ਪ੍ਰਬੰਧ ਨੂੰ ਰੱਦ ਕਰਨ ਦਾ ਵੀ ਸੱਦਾ ਦਿੱਤਾ ਜੋ ਭਾਰਤ-ਮਿਆਂਮਾਰ ਸਰਹੱਦ ਦੇ ਦੋਵੇਂ ਕਿਨਾਰਿਆਂ ਨੇੜੇ ਰਹਿਣ ਵਾਲੇ ਲੋਕਾਂ ਨੂੰ ਬਿਨਾਂ ਕਿਸੇ ਦਸਤਾਵੇਜ਼ ਦੇ ਇੱਕ-ਦੂਜੇ ਖੇਤਰ ’ਚ 16 ਕਿਲੋਮੀਟਰ ਅੰਦਰ ਤੱਕ ਜਾਣ ਦੀ ਇਜਾਜ਼ਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਥਿਤੀ ’ਚ ਸੁਧਾਰ ਨੂੰ ਦੇਖਦਿਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ
Advertisement
Advertisement