ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਫੋਨ ਨੇ ਬਚਾਈ ਸਕੂਲ ਦੇ ਟਰੱਸਟੀ ਦੀ ਜਾਨ

08:04 AM Oct 01, 2024 IST
ਘਟਨਾ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 30 ਸਤੰਬਰ
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਬਲਦੇਵ ਸਿੰਘ ’ਤੇ ਬਾਅਦ ਦੁਪਹਿਰ ਅਣਪਛਾਤਿਆਂ ਨੇ ਗੋਲੀ ਚਲਾ ਦਿੱਤੀ। ਇਸ ਹਾਦਸੇ ਵਿੱਚ ਬਲਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਉਹ ਇਲਾਕੇ ਤੋਂ ਇਲਾਵਾ ਸੂਬੇ ਵਿੱਚ ਕਈ ਹੋਰ ਸਕੂਲ ਚਲਾ ਰਹੇ ਹਨ।
ਜਾਣਕਾਰੀ ਅਨੁਸਾਰ ਬਲਦੇਵ ਸਿੰਘ ਨਾਮਧਾਰੀ ਅੱਜ ਆਪਣੇ ਮਾਛੀਵਾੜਾ ਸਾਹਿਬ ਨੇੜਲੇ ਸਕੂਲ ’ਚੋਂ ਕਾਰ ਰਾਹੀਂ ਆਪਣੇ ਘਰ ਚੰਡੀਗੜ੍ਹ ਲਈ ਰਵਾਨਾ ਹੋਏ ਸਨ। ਇੱਥੋਂ ਕਰੀਬ ਤਿੰਨ ਕਿਲੋਮੀਟਰ ਦੂਰੀ ’ਤੇ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਉੱਪਰ ਅਣਪਛਾਤੇ ਕਾਰ ਸਵਾਰਾਂ ਨੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤੀ। ਬਲਦੇਵ ਸਿੰਘ ਅਨੁਸਾਰ ਦੋ ਕਾਰ ਸਵਾਰਾਂ ਨੇ ਆਪਣੀ ਕਾਰ ਬਰਾਬਰ ਲਗਾ ਕੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤੀ।
ਹਲਮਾਵਰਾਂ ਨੇ ਜਦੋਂ ਬਲਦੇਵ ਸਿੰਘ ਉੱਪਰ ਗੋਲੀ ਚਲਾਈ ਤਾਂ ਉਹ ਮੋਬਾਈਲ ਫੋਨ ’ਤੇ ਗੱਲ ਕਰ ਰਹੇ ਸਨ। ਹਮਲਾਵਾਰ ਨੇ ਬਲਦੇਵ ਸਿੰਘ ਦੇ ਸਿਰ ’ਤੇ ਗੋਲੀ ਚਲਾਈ ਸੀ। ਉਨ੍ਹਾਂ ਦੇ ਕੰਨ ’ਤੇ ਫੋਨ ਲੱਗਿਆ ਹੋਣ ਸਦਕਾ ਇਹ ਗੋਲੀ ਮੋਬਾਈਲ ਫੋਨ ’ਚ ਫਸ ਗਈ ਜਿਸ ਦਾ ਕੁਝ ਹਿੱਸਾ ਉਨ੍ਹਾਂ ਦੇ ਸਰੀਰ ’ਤੇ ਜਾ ਵੱਜਿਆ ਤੇ ਉਹ ਜ਼ਖ਼ਮੀ ਹੋ ਗਏ। ਜੇ ਮੋਬਾਈਲ ਫੋਨ ਉਨ੍ਹਾਂ ਦੇ ਕੰਨ ’ਤੇ ਨਾ ਲੱਗਿਆ ਹੁੰਦਾ ਤਾਂ ਇਹ ਗੋਲੀ ਜਾਨਲੇਵਾ ਸਾਬਤ ਹੋ ਸਕਦੀ ਸੀ। ਉਨ੍ਹਾਂ ਨੂੰ ਸਮਰਾਲਾ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੋਂ ਮੁੱਢਲੀ ਸਹਾਇਤਾ ਉਪਰੰਤ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ ਸੌਰਵ ਜਿੰਦਲ, ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ (ਡੀ) ਗੁਰਵਿੰਦਰ ਸਿੰਘ ਬਰਾੜ ਪੁਲੀਸ ਪਾਰਟੀ ਸਣੇ ਮੌਕੇ ’ਤੇ ਪੁੱਜੇ। ਪੁਲੀਸ ਵੱਲੋਂ ਸਕੂਲ ਤੋਂ ਲੈ ਕੇ ਘਟਨਾ ਸਥਾਨ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ।

Advertisement

ਪੁਲੀਸ ਨੇ ਘਟਨਾ ਦੀ ਜਾਂਚ ਆਰੰਭੀ

ਐੱਸਪੀ ਸੌਰਵ ਜਿੰਦਲ ਨੇ ਦੱਸਿਆ ਕਿ ਗਾਰਡਨ ਵੈਲੀ ਦੇ ਟਰੱਸਟੀ ’ਤੇ ਕਾਤਲਾਨਾ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਨਹੀਂ ਆਇਆ ਕਿ ਬਲਦੇਵ ਸਿੰਘ ਨੂੰ ਪਹਿਲਾਂ ਕੋਈ ਧਮਕੀ ਮਿਲੀ ਹੋਵੇ।

Advertisement
Advertisement