ਹਵਾਲਾਤੀਆਂ ਤੋਂ ਮੋਬਾਈਲ ਅਤੇ ਤੰਬਾਕੂ ਬਰਾਮਦ
07:59 AM Aug 06, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਅਗਸਤ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮੋਬਾਈਲ ਫੋਨ ਅਤੇ ਤੰਬਾਕੂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ।
ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਰਾਹੁਲ ਅਤੇ ਕੈਦੀ ਬਲਰਾਜ ਸਿੰਘ ਪਾਸੋਂ 5 ਪੁੜੀਆ ਤੰਬਾਕੂ (ਮਾਰਕਾ ਪੰਛੀ) ਅਤੇ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸ ਦੇ ਚੱਲਦਿਆਂ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।
Advertisement
Advertisement
Advertisement