ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਲਾਮਬੰਦੀ

11:35 AM Sep 18, 2024 IST

ਜਗਤਾਰ ਸਮਾਲਸਰ
ਏਲਨਾਬਾਦ, 17 ਸਤੰਬਰ
ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅੱਜ ਰਾਣੀਆਂ ਪਾਰਟੀ ਦਫ਼ਤਰ ਵਿਖੇ ਡਾ. ਸੁਖਦੇਵ ਸਿੰਘ ਜੰਮੂ ਦੀ ਪ੍ਰਧਾਨਗੀ ਵਿੱਚ ਹੋਈ। ਇਸ ਦੌਰਾਨ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਮਹਾਂ ਮੰਤਰੀ, ਖੱਬੇ ਪੱਖੀ ਚਿੰਤਕ ਅਤੇ ਮਜ਼ਦੂਰ ਕਿਸਾਨ ਅੰਦੋਲਨ ਦੇ ਮੋਹਰੀ ਨੇਤਾ ਕਾਮਰੇਡ ਸੀਤਾ ਰਾਮ ਯੇਚੁਰੀ ਦੇ ਦੇਹਾਂਤ ’ਤੇ ਸ਼ੋਕ ਮਤਾ ਪੇਸ਼ ਕੀਤਾ ਗਿਆ। ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕਰਦਿਆਂ ਕਾਮਰੇਡ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਈ ਤਰ੍ਹਾਂ ਦੇ ਗੈਰ ਸਿਧਾਂਤਕ ਅਤੇ ਮੌਕਾਪ੍ਰਸਤ ਗੱਠਜੋੜ ਦੇਖਣ ਨੂੰ ਮਿਲ ਰਹੇ ਹਨ। ਮੀਟਿੰਗ ਵਿੱਚ ਆਪਸੀ ਸਹਿਮਤੀ ਨਾਲ ਕਾਰਪੋਰੇਟ ਸਮਰਥਕਾਂ, ਮਜ਼ਦੂਰ, ਕਿਸਾਨ, ਔਰਤਾਂ, ਮੁਲਾਜ਼ਮ ਅਤੇ ਘੱਟ ਗਿਣਤੀਆਂ ਵਿਰੋਧੀ ਅਤੇ ਵੰਡ ਪਾਊ ਨੀਤੀਆਂ ਲਾਗੂ ਕਰਨ ਵਾਲੀ ਭਾਜਪਾ ਨੂੰ ਕਰਾਰੀ ਹਾਰ ਦੇਣ ਦਾ ਫੈਸਲਾ ਕੀਤਾ ਗਿਆ। ਕਾਮਰੇਡ ਵਿਰਕ ਨੇ ਕਿਹਾ ਕਿ ਸੂਬੇ ਅਤੇ ਕੇਂਦਰ ਵਿੱਚ ਭਾਜਪਾ ਦੇ ਰਾਜ ਵਿੱਚ ਦੇਸ਼ ਦੇ ਧਰਮ ਨਿਰਪੱਖ, ਜਮਹੂਰੀ ਅਤੇ ਸੰਘੀ ਢਾਂਚੇ ਨੂੰ ਢਾਹ ਲਾ ਕੇ ਸੰਵਿਧਾਨ ਬਦਲਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

Advertisement

Advertisement