ਭਾਕਿਯੂ ਵੱਲੋਂ ਪੰਜ ਰੋਜ਼ਾ ਧਰਨਿਆਂ ਦੀ ਤਿਆਰੀ ਵਜੋਂ ਲਾਮਬੰਦੀ
06:57 AM Aug 23, 2024 IST
Advertisement
ਪੱਤਰ ਪ੍ਰੇਰਕ
ਭੁੱਚੋ ਮੰਡੀ, 22 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ 27 ਅਗਸਤ ਤੋਂ 31 ਅਗਸਤ ਤੱਕ ਜ਼ਿਲ੍ਹਾ ਹੇੱਡ ਕੁਆਰਟਰਾਂ ’ਤੇ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨਿਆਂ ਦੀ ਤਿਆਰੀ ਵਜੋਂ ਅੱਜ ਪਿੰਡ ਤੁੰਗਵਾਲੀ ਵਿੱਚ ਲਾਮਬੰਦੀ ਮੀਟਿੰਗ ਕੀਤੀ ਗਈ। ਇਸ ਮੌਕੇ ਬਲਾਕ ਆਗੂ ਗੁਰਜੰਟ ਸਿੰਘ, ਕਰਮਜੀਤ ਕੌਰ ਅਤੇ ਸੰਤੋਖ਼ ਸਿੰਘ ਲਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਚੋਣਾਂ ਮੌਕੇ ਖੇਤੀ ਨੀਤੀ ਬਣਾਉਣ, ਨਸ਼ੇ ਬੰਦ ਕਰਨ ਸਣੇ ਅਨੇਕਾਂ ਵਾਅਦੇ ਕੀਤੇ ਸਨ ਪਰ ਉਹ ਹਾਲੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਸਾਨਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਸ਼ਾਮਲ ਹੋਣ। ਇਸ ਮੌਕੇ ਮਹਿੰਦਰ ਸਿੰਘ ਤੁੰਗਵਾਲੀ ਅਤੇ ਅਜਮੇਰ ਸਿੰਘ ਚੱਕ ਫ਼ਤਿਹ ਸਿੰਘ ਵਾਲਾ ਹਾਜ਼ਰ ਸਨ।
Advertisement
Advertisement
Advertisement