ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਕੇ ਮੋਰਚੇ ਲਈ ਬੀਕੇਯੂ ਏਕਤਾ-ਉਗਰਾਹਾਂ ਵੱਲੋਂ ਲਾਮਬੰਦੀ

09:02 AM Aug 19, 2024 IST
ਸੁਨਾਮ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਆਗੂ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 18 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਸੂਬੇ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਲਾਏ ਜਾਣ ਵਾਲੇ ਪੰਜ ਰੋਜ਼ਾ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਜਥੇਬੰਦੀ ਦੇ ਬਲਾਕ ਸੁਨਾਮ ਵਲੋਂ ਮੀਟਿੰਗ ਕੀਤੀ ਗਈ।ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਇਸ ਰੋਸ ਸੱਦੇ ਨੂੰ ਸਫਲ ਕਰਨ ਲਈ ਕਿਸਾਨ ਜਥੇਬੰਦੀ ਵਲੋਂ ਪਿੰਡਾਂ ਸ਼ਹਿਰਾਂ ਵਿੱਚ ਜੰਗੀ ਪੱਧਰ ਉੱਤੇ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਪਿੰਡਾਂ ਸ਼ਹਿਰਾਂ ਦੇ ਕਿਸਾਨਾਂ-ਮਜ਼ਦੂਰਾਂ ਦੀਆਂ ਲਾਮਬੰਦੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਤੋਂ 31 ਅਗਸਤ ਤੱਕ ਜ਼ਿਲ੍ਹਾ ਪੱਧਰੀ ਮੁਕਾਮਾਂ ’ਤੇ ਕਿਸਾਨ ਜਥੇਬੰਦੀਂ ਵਲੋਂ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਸੰਘਰਸ਼ ਦੌਰਾਨ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਬਿਨਾਂ ਮੌਕਾ ਗਵਾਏ ਸੰਘਰਸ਼ ਤੇਜ਼ ਅਤੇ ਲੰਮਾ ਖਿੱਚਣ ਲਈ ਮਜਬੂਰ ਹੋਣਗੇ। ਮੀਟਿੰਗ ਮੌਕੇ ਸੀਨੀਅਰ ਮੀਤ ਪ੍ਰਧਾਨ ਮਨੀ ਸਿੰਘ ਭੈਣੀ, ਬਲਾਕ ਦੇ ਸੰਗਠਨ ਸਕੱਤਰ ਲਾਲੀ ਦੋਲੇਵਾਲ ਅਤੇ ਸਮੂਹ ਪਿੰਡਾਂ ਦੀਆਂ ਇਕਾਈਆਂ ਹਾਜ਼ਰ ਸਨ।
ਧੂਰੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿੰਡ ਲੱਡਾ ਵਿੱਚ ਡੀਸੀ ਸੰਗਰੂਰ ਦੇ ਦਫ਼ਤਰ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਪੰਜ ਰੋਜ਼ਾ ਪੱਕੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਜਥੇਬੰਦੀ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਏ ਫੈਸਲਿਆਂ ਸਬੰਧੀ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਹਰਪਾਲ ਪੇਧਨੀ ਅਤੇ ਪ੍ਰੈਸ ਸਕੱਤਰ ਮਨਜੀਤ ਸਿੰਘ ਜਹਾਂਗੀਰ ਨੇ ਕਿਹਾ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਸਬੰਧੀ ਕਈ ਵਾਅਦਿਆਂ ’ਤੇ ਸਰਕਾਰ ਬੁਰੀ ਤਰਾਂ ਫੇਲ੍ਹ ਹੋ ਚੁੱਕੀ ਹੈ। ਆਗੂਆਂ ਅਨੁਸਾਰ 27 ਤੋਂ 31 ਅਗਸਤ ਤੱਕ ਡੀਸੀ ਸੰਗਰੂਰ ਦੇ ਦਫ਼ਤਰ ਅੱਗੇ ਲਗਾਏ ਜਾਣ ਵਾਲੇ ਪੱਕੇ ਧਰਨੇ ਵਿੱਚ ਔਰਤਾਂ, ਨੌਜਵਾਨਾਂ ਤੇ ਕਿਸਾਨਾਂ ਦੀ ਸ਼ਮੂਲੀਅਤ ਲਈ 32 ਪਿੰਡਾਂ ਵਿੱਚ ਤਿੰਨੇ ਵਰਗਾਂ ਦੀਆਂ ਮੀਟਿੰਗਾਂ ਕਰਨ ਦਾ ਦਾਅਵਾ ਕੀਤਾ। ਮੀਟਿੰਗ ਦੌਰਾਨ ਬਲਾਕ ਆਗੂ ਰਾਮ ਸਿੰਘ ਕੱਕੜਵਾਲ, ਦਰਸ਼ਨ ਸਿੰਘ ਕਿਲਾਹਕੀਮਾ, ਬਲਵੰਤ ਸਿੰਘ ਘਨੌਰੀ ਕਲਾਂ ਅਤੇ ਜ਼ੋਰਾ ਸਿੰਘ ਕੰਧਾਰਗੜ੍ਹ ਛੰਨਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement