ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਆਪਣੇ ਮਸਲਿਆਂ ਸਬੰਧੀ ਲਾਮਬੰਦੀ

08:09 AM Aug 15, 2024 IST
ਪਿੰਡ ਮਲਸੀਆਂ ਵਿੱਚ ਇਕੱਠੇ ਹੋਏ ਕਿਸਾਨ।

ਪੱਤਰ ਪ੍ਰੇਰਕ
ਸ਼ਾਹਕੋਟ, 14 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਭਲਕੇ ਜ਼ਿਲ੍ਹਾ ਤੇ ਤਹਿਸੀਲ ਪੱਧਰ ਦਿੱਤੇ ਜਾ ਰਹੇ ਧਰਨਿਆਂ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪਿੰਡ ਮਲਸੀਆਂ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਮਰਾਜੀ ਨੀਤੀਆਂ ਲਾਗੂ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਰਥਿਕ ਪੱਖੋਂ ਕੰਗਾਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਕਿਸਾਨ ਅੰਗਰੇਜ਼ਾਂ ਵੱਲੋਂ ਕੁਰਕ ਕੀਤੀਆਂ ਜ਼ਮੀਨਾਂ ਛੁਡਵਾ ਸਕਦੇ ਹਨ ਤਾਂ ਇਹ ਦੋਵੇਂ ਸਰਕਾਰਾਂ ਕਿਸਾਨਾਂ ਦੀ ਤਾਕਤ ਅੱਗੇ ਕਦੇ ਵੀ ਟਿਕ ਨਹੀਂ ਸਕਣਗੀਆਂ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ 15 ਅਗਸਤ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਹੈਡਕੁਆਟਰਾਂ ’ਤੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਵਾਉਣ, ਹਾਕਮਾਂ ਵੱਲੋਂ ਦੇਸ਼ੀ ਵਿਦੇਸ਼ੀ ਕੰਪਨੀਆਂ ਨੂੰ ਦੇਸ਼ ਦੀ ਕਿਰਤ ਤੇ ਕੁਦਰਤੀ ਸੋਮੇ ਸਾਮਰਾਜੀਆਂ ਨੂੰ ਸੌਂਪੇ ਜਾਣ ਖਿਲਾਫ਼ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਮੰਨਵਾਉਣ ਲਈ 27 ਤੋਂ 31 ਅਗਸਤ ਤੱਕ ਜ਼ਿਲ੍ਹਾ ਤੇ ਤਹਿਸੀਲਾਂ ਅੰਦਰ ਧਰਨੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਇੰਨ੍ਹਾਂ ਸੰਘਰਸ਼ਾਂ ਵਿਚ ਭਰਵੀਂ ਸਮੂਲੀਅਤ ਕਰਨ ਦੀ ਅਪੀਲ ਕੀਤੀ। ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਣ ਸਿੰਘ ਬੱਲ, ਸਕੱਤਰ ਗੁਰਚਰਨ ਚਾਹਲ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement