ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਜਥੇਬੰਦੀ ਵੱਲੋਂ ਬਰਨਾਲਾ ਰੈਲੀ ਲਈ ਲਾਮਬੰਦੀ

06:53 AM May 17, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਸੂਬਾ ਆਗੂ ਲਛਮਣ ਸਿੰਘ ਸੇਵੇਵਾਲਾ।

ਪੱਤਰ ਪ੍ਰੇਰਕ
ਲਹਿਰਾਗਾਗਾ, 16 ਮਈ
ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦਰਮਿਆਨ ਆਪਣੇ ਅਸਲ ਮਸਲੇ ਉਭਾਰਨ ਤੇ ਇਨ੍ਹਾਂ ਦੇ ਹੱਲ ਲਈ ਸੰਘਰਸ਼ਾਂ ਦਾ ਰਾਹ ਬੁਲੰਦ ਕਰਨ ਖਾਤਰ 26 ਮਈ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਲੋਕ ਸੰਗਰਾਮ ਰੈਲੀ ਦੀਆਂ ਤਿਆਰੀਆਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਵਰਕਰਾਂ ਦੀ ਮੀਟਿੰਗ ਹੋਈ‌। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਭਾਜਪਾਈ ਹਕੂਮਤ ਵਲੋਂ ਚਾਹੇ ਫਿਰਕੂ ਹੱਥਕੰਡਿਆਂ ਦਾ ਸਹਾਰਾ ਲੈ ਕੇ ਲੋਕ ਦੋਖੀ ਆਰਥਿਕ ਸੁਧਾਰਾਂ ਦੇ ਹੱਲੇ ਨੂੰ ਲਾਗੂ ਕੀਤਾ ਜਾ ਰਿਹਾ ਹੈ ਪਰ ਦੂਸਰੀਆਂ ਹਾਕਮ ਪਾਰਟੀਆਂ ਵੀ ਘੱਟ ਨਹੀਂ ਹਨ। ਪੰਜਾਬ ਦੀ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਲੇ ਮਾਡਲ ਨੂੰ ਹੀ ਅੱਗੇ ਵਧਾ ਰਹੀ ਹੈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ, ਗੋਪੀਗਿਰ ਕੱਲਰ ਭੈਣੀ ਨੇ ਕਿਹਾ ਕਿ ਬਰਨਾਲਾ ਰੈਲੀ ਦੀ ਸਫਲਤਾ ਲਈ ਜ਼ਿਲ੍ਹੇ ਦੇ ਪਿੰਡਾਂ ਅੰਦਰ ਜ਼ੋਰਦਾਰ ਮੁਹਿੰਮ ਵਿੱਢਣ ਤੇ ਸਿਆਸੀ ਲੀਡਰਾਂ ਤੋਂ ਸਵਾਲ ਪੁੱਛਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਇਲਾਕਾ ਕਮੇਟੀ ਆਗੁੂ ਪਰਮਜੀਤ ਕੌਰ, ਅੰਤੋ ਕੌਰ, ਧਰਮਪ੍ਰੀਤ ਕੌਰ ਸਲੇਮਗੜ੍ਹ ਤੇ ਬਲਵਿੰਦਰ ਸਿੰਘ ਕਲਰਭੈਣੀ ਆਦਿ ਹਾਜ਼ਰ ਸਨ।

Advertisement

Advertisement