ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੰਵਿਧਾਨਕ ਹੱਕਾਂ ਲਈ ਲਾਮਬੰਦੀ
ਮਾਨਸਾ (ਜੋਗਿੰਦਰ ਸਿੰਘ ਮਾਨ)
ਸੀਪੀਆਈ (ਐੱਮਐੱਲ) ਲਿਬਰੇਸ਼ਨ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਨਕਲਾਬੀ ਪ੍ਰੋਗਰਾਮ ’ਚ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿੱਚ ਕਾਮਰੇਡ ਹਾਕਮ ਸਿੰਘ ਖਿਆਲਾ, ਕਾਮਰੇ ਦਰਸ਼ਨ ਸਿੰਘ ਦਾਨੇਵਾਲੀਆ, ਕ੍ਰਿਸ਼ਨਾ ਕੌਰ ਮਾਨਸਾ, ਕਿਰਨਾ ਭੀਖੀ, ਗਗਨਦੀਪ ਕੌਰ ਮਾਨਸਾ, ਬੂਟਾ ਸਿੰਘ ਦੂਲੋਵਾਲ, ਭੋਲਾ ਸਿੰਘ ਗੜੱਦੀ ਦੀ ਪ੍ਰਧਾਨਗੀ ਹੇਠ ਨਾਟਕਕਾਰ ਗੁਰਸ਼ਰਨ ਸਿੰਘ ਭਾਅ ਜੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਬਾਬਾ ਬੂਝਾ ਸਿੰਘ ਭਵਨ ਤੋਂ ਲੈਕੇ ਬਾਬਾ ਜੀਵਨ ਸਿੰਘ ਪਾਰਕ ਤੱਕ ਮਾਰਚ ਕਰਕੇ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਗਲਾਂ ਵਿੱਚ ਹਾਰ ਪਾਏ। ਇਸੇ ਦੌਰਾਨ ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਦੀ ਤਬਦੀਲੀ ਲਈ ਸੰਵਿਧਾਨਿਕ ਹੱਕਾਂ ਨਿਆਂ, ਆਰਥਿਕ, ਸਮਾਜਿਕ ਤੇ ਰਾਜਸੀ ਹੱਕਾਂ ਤੋਂ ਵਾਂਝੇ ਕਰ ਰਹੀ ਹੈ। ਉਹ ਅੱਜ ਇਥੇ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜੇ ਸੂਬਾ ਪ੍ਰਧਾਨ ਰੁਲਦੂ ਸਿੰਘ ਦੀ ਅਗਵਾਈ ’ਚ ਮਨਾਇਆ ਗਿਆ।