ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਮੰਤਰੀ ਦੇ ਘਰ ਅੱਗੇ ਧਰਨੇ ਲਈ ਲਾਮਬੰਦੀ

10:49 AM Aug 18, 2024 IST
ਪਿੰਡ ਭਾਗਸਰ ਵਿੱਚ ਰੈਲੀ ਕੱਢਦੇ ਹੋਏ ਖੇਤ ਮਜ਼ਦੂਰ।-ਫੋਟੋ: ਪ੍ਰੀਤ

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਖੇਤੀ ਲਾਲ ਜੁੜੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਸਫਲਤਾ ਲਈ ਪਿੰਡਾਂ ’ਚ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਭਾਗਸਰ ਵਿੱਚ ਬੈਠਕ ਨੂੰ ਸੰਬੋਧਨ ਕਰਦਿਆਂ ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨਾ ਸਿਰਫ਼ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਸਗੋਂ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ। ਇਸ ਮੌਕੇ ਇਕਾਈ ਪ੍ਰਧਾਨ ਅਮਰੀਕ ਸਿੰਘ ਭਾਗਸਰ, ਸੋਹਣ ਸਿੰਘ ਮੈਡੀਕਲ ਪ੍ਰੈਕਟੀਸ਼ਨਰ ਜੱਥੇਬੰਦੀ ਬਲਾਕ ਲੱਖੇਵਾਲੀ ਦੇ ਪ੍ਰਧਾਨ ਦਰਸ਼ਨ ਸਿੰਘ ਭਾਗਸਰ ਵੀ ਸ਼ਾਮਲ ਸਨ।

Advertisement

Advertisement