ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਧਰਨਿਆਂ ਲਈ ਲਾਮਬੰਦੀ

10:17 AM Aug 24, 2024 IST
ਪਿੰਡ ਅਕਲੀਆ ਵਿੱਚ ਸੰਬੋਧਨ ਕਰਦੇ ਹੋਏ ਰਾਮ ਸਿੰਘ ਭੈਣੀਬਾਘਾ। -ਫੋਟੋ: ਅਕਲੀਆ

ਪੱਤਰ ਪ੍ਰੇਰਕ
ਟੱਲੇਵਾਲ­, 23 ਅਗਸਤ
ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੂਬਾ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਡੀਸੀ ਦਫਤਰਾਂ ਅੱਗੇ ਲਗਾਏ ਜਾ ਰਹੇ ਪੰਜ ਰੋਜ਼ਾ ਧਰਨਿਆਂ ਸਬੰਧੀ ਅੱਜ ਪਿੰਡ ਸੱਦੋਵਾਲ ਦੀਵਾਨਾ ਅਤੇ ਗਹਿਲ ਵਿੱਚ ਮੀਟਿੰਗਾਂ ਕੀਤੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ, ਬੁੱਕਣ ਸਿੰਘ ਸੱਦੋਵਾਲ­­­­, ਜੋਗਿੰਦਰ ਸਿੰਘ ਅਤੇ ਜੀਤ ਸਿੰਘ ਨੇ ਕਿਹਾ ਕਿ ਵੱਖ ਵੱਖ ਮੰਗਾਂ ’ਤੇ 27 ਤੋਂ 31 ਅਗਸਤ ਤੱਕ ਡੀਸੀ ਦਫਤਰਾਂ ਅੱਗੇ ਧਰਨੇ ਲਗਾਏ ਜਾਣਗੇ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਬੀਕੇਯੂ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਜ਼ਿਲ੍ਹਾ ਬਠਿੰਡਾ ਦੇ ਹੈੱਡ ਕੁਆਰਟਰ ’ਤੇ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨਿਆਂ ਦੀ ਤਿਆਰੀ ਵਜੋਂ ਅੱਜ ਪਿੰਡ ਲਹਿਰਾ ਖਾਨਾ ਵਿੱਚ ਬਲਾਕ ਆਗੂ ਕਰਮਜੀਤ ਕੌਰ ਅਤੇ ਸੰਤੋਖ਼ ਸਿੰਘ ਲਹਿਰਾ ਦੀ ਅਗਵਾਈ ਹੇਠ ਲਾਮਬੰਦੀ ਮੀਟਿੰਗ ਕੀਤੀ ਗਈ। ਇਸ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਜੋਗਾ (ਪੱਤਰ ਪ੍ਰੇਰਕ): ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ, ਸ਼ਹਿਰ ਜੋਗਾ, ਅਕਲੀਆ, ਮਾਖਾਂ ਚਹਿਲਾਂ, ਰੜ੍ਹ, ਬੁਰਜ ਝੱਬਰ ਆਦਿ ਵਿੱਚ ਕਿਸਾਨ ਰੈਲੀਆਂ ਕੀਤੀਆਂ ਗਈਆਂ। ਸ੍ਰੀ ਭੈਣੀਬਾਘਾ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਸਿਰਫ਼ ਲਾਰੇ ਹੀ ਲਗਾ ਰਹੀਆਂ ਹਨ। ਕਰਮ ਸਿੰਘ ਅਕਲੀਆ ਨੇ ਕਿਹਾ ਕੇਂਦਰ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਪੂੰਜੀਪਤੀਆਂ ਦੇ ਗ਼ੁਲਾਮ ਬਣਾ ਦਿੱਤਾ ਹੈ।

Advertisement

Advertisement