For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨਿਆਂ ਲਈ ਲਾਮਬੰਦੀ

07:28 AM Aug 12, 2024 IST
ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨਿਆਂ ਲਈ ਲਾਮਬੰਦੀ
ਸੰਗਰੂਰ ’ਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਅਗਸਤ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੋਰਚੇ ਦੇ ਸੱਦੇ ’ਤੇ 17 ਅਗਸਤ ਨੂੰ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਵਿਉਂਤਬੰਦੀ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਭਾਕਿਯੂ ਧਨੇਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ ਨੇ ਦੱਸਿਆ ਕਿ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਅਤੇ ਪੰਜਾਬ ਦੇ ਭਖਦੇ ਮਸਲੇ ਜਿਵੇਂ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਾਮਲਾ, ਭਾਰਤ ਪਾਕਿਸਤਾਨ ਬਾਰਡਰ ਰਾਹੀਂ ਵਪਾਰ ਖੋਲ੍ਹਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਫੇਰਨ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਪੀਕਰ ਦੇ ਘਰਾਂ ਅੱਗੇ ਧਰਨੇ ਦੇ ਕੇ ਪੰਜਾਬ ਸਰਕਾਰ ਤੋਂ ਇਨ੍ਹਾਂ ਮੰਗਾਂ ਨੂੰ ਵਿਧਾਨ ਸਭਾ ਵਿੱਚ ਰੱਖ ਕੇ ਪੂਰਾ ਕਰਨ ਦੀ ਮੰਗ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਵਿਉਂਤਬੰਦੀ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ, ਮੁੱਖ ਮੰਤਰੀ ਦਫਤਰ ਧੂਰੀ, ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਸੁਨਾਮ ਅਤੇ ਦਿੜ੍ਹਬਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਧਰਨੇ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ ਸੰਗਰੂਰ ਵਿੱਚ ਸਵੇਰੇ 11 ਵਜੇ ਪਟਿਆਲਾ ਰੋਡ ਬਾਈਪਾਸ ਪੁਲ ਥੱਲੇ ਇਕੱਠੇ ਹੋ ਕੇ ਉਥੋਂ ਰੋਸ ਮੁਜ਼ਾਹਰਾ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਬਾਕੀ ਥਾਵਾਂ ਦੀ ਵਿਉਂਤਬੰਦੀ ਲਈ 14 ਅਗਸਤ ਨੂੰ ਉਹਨਾਂ ਥਾਵਾਂ ਤੇ ਮੀਟਿੰਗਾਂ ਕਰਕੇ ਪ੍ਰੋਗਰਾਮ ਉਲੀਕਿਆ ਜਾਵੇਗਾ।
ਧੂਰੀ (ਬੀਰਬਲ ਰਿਸ਼ੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੂਬੇ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਾਉਣ ਦੇ ਸੱਦੇ ਤਹਿਤ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਲਈ ਪਿੰਡ ਘਨੌਰ ਖੁਰਦ ਤੇ ਘਨੌਰ ਕਲਾਂ ਵਿੱਚ ਕਿਸਾਨ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਦਮ ਸਿੰਘ ਰਾਜੋਮਾਜਰਾ, ਪ੍ਰਗਟ ਸਿੰਘ, ਬਲਾਕ ਆਗੂ ਅਮਰੀਕ ਸਿੰਘ ਘਨੌਰ ਕਲਾਂ, ਹਰਪਾਲ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ ਘਨੌਰ ਖੁਰਦ ਤੇ ਗੁਰਸੇਵਕ ਸਿੰਘ ਘਨੌਰ ਹਾਜ਼ਰ ਸਨ।

Advertisement

Advertisement
Advertisement
Author Image

Advertisement