ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਮਹਾਪੰਚਾਇਤ ਲਈ ਲਾਮਬੰਦੀ

08:17 AM Apr 17, 2024 IST
ਪਿੰਡ ਲਤਾਲਾ ਵਿੱਚ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ।

ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 16 ਅਪਰੈਲ
ਕਿਸਾਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ ਕੁੱਲ ਹਿੰਦ ਕਿਸਾਨ ਸਭਾ ਦੇ ਲੁਧਿਆਣਾ ਜ਼ਿਲ੍ਹਾ ਸੰਗਠਨ ਵੱਲੋਂ 21 ਮਈ ਨੂੰ ਜਗਰਾਉਂ ਵਿੱਚ ਮਹਾਪੰਚਾਇਤ ਕਰਵਾਈ ਜਾ ਰਹੀ ਜਿਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਅੱਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਲਤਾਲਾ ਵਿੱਚ ਲਾਮਬੰਦੀ ਮੀਟਿੰਗ ਤੋਂ ਬਾਅਦ ਸਭਾ ਦੇ ਸੂਬਾਈ ਆਗੂ ਬਲਦੇਵ ਸਿੰਘ ਲਤਾਲਾ ਨੇ ਦਾਅਵਾ ਕੀਤਾ ਕਿ ਇਸ ਖੇਤਰ ਦੇ ਕਿਸਾਨਾਂ ਦੇ ਮਨਾਂ ਵਿੱਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਪ੍ਰਤੀ ਕਿਸਾਨਾਂ ਦੇ ਹਿਤਾਂ ਨੂੰ ਨਜ਼ਰਅੰਦਾਜ ਕਰਨ ਲਈ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹ ਪਹਿਲੀ ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਰਾਹੀਂ ਆਪਣਾ ਜਵਾਬ ਦੇਣਗੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਚੱਲਦਾ ਕਰਨਗੇ। ਇਸ ਦੌਰਾਨ 23 ਫਸਲਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਦੇਣਾ ਤੇ ਖਰੀਦ ਯਕੀਨੀ ਬਣਾਉਣਾ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ, ਸ਼ੁਭਕਰਨ ਦੇ ਕਾਤਲਾਂ ਨੂੰ ਬਣਦੀ ਸਜ਼ਾ ਦੇਣਾ ਅਤੇ ਪੰਚਾਇਤੀ ਜ਼ਮੀਨ ਵਿੱਚੋਂ ਨਿਕਲਦੀ ਡਰੇਨ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣਾ ਸਭਾ ਦੀਆਂ ਮੁੱਖ ਮੰਗਾਂ ਮੰਨਵਾਉਣ ਬਾਰੇ ਵੀ ਚਰਚਾ ਕੀਤੀ ਗਈ। 21 ਮਈ ਨੂੰ ਜਗਰਾਉਂ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਤਿਆਰੀ ਬਾਰੇ ਆਗੂਆਂ ਨੇ ਕਿਹਾ ਕਿ ਜੇ ਉਸ ਵੇਲੇ ਤੱਕ ਸਰਕਾਰ ਨੇ ਮੰਗਾਂ ਮੰਨਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗਗਨਦੀਪ ਸਿੰਘ ਪ੍ਰਧਾਨ, ਰਜਿੰਦਰ ਸਿੰਘ ਸਕੱਤਰ, ਕੁਲਦੀਪ ਸਿੰਘ ਮੀਤ ਪ੍ਰਧਾਨ ਅਤੇ ਡਾ. ਹਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement