For the best experience, open
https://m.punjabitribuneonline.com
on your mobile browser.
Advertisement

ਕੁਲਰੀਆਂ ਸੰਘਰਸ਼ ’ਚ ਸ਼ਮੂਲੀਅਤ ਲਈ ਲਾਮਬੰਦੀ

07:58 AM Oct 05, 2024 IST
ਕੁਲਰੀਆਂ ਸੰਘਰਸ਼ ’ਚ ਸ਼ਮੂਲੀਅਤ ਲਈ ਲਾਮਬੰਦੀ
ਬਰਨਾਲਾ ਵਿੱਖ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਬੀਕੇਯੂ ਡਕੌਂਦਾ ਧਨੇਰ ਦੇ ਆਗੂ।
Advertisement

ਪਰਸ਼ੋਤਮ ਬੱਲੀ
ਬਰਨਾਲਾ, 4 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਜ਼ਿਲ੍ਹਾ ਕਮੇਟੀ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਲਖ਼ੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਨਾਲ ਸ਼ੁਰੂ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਅਤੇ ਪ੍ਰੈੱਸ ਸਕੱਤਰ ਸਤਨਾਮ ਸਿੰਘ ਬਰਨਾਲਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿੱਚ ਚੱਲ ਰਹੇ ਸੰਘਰਸ਼ ’ਚ ਪੰਜ ਅਕਤੂਬਰ ਨੂੰ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਕਿਸਾਨ ਕਾਫ਼ਲਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਹਿਤ ਵਿਉਂਤਬੰਦੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਕੁਲਰੀਆਂ ਵਿਖੇ ਸੱਤਾਧਾਰੀ ਸ਼ਹਿ ਦੇ ਚਲਦਿਆਂ ਆਬਾਦਕਾਰ ਕਿਸਾਨਾਂ ਨੂੰ ਉਜਾੜਿਆ ਜਾ ਰਿਹਾ ਹੈ ਤੇ ਆਬਾਦਕਾਰ ਕਿਸਾਨ ਉਨ੍ਹਾਂ ਦੀ ਜਥੇਬੰਦੀ ਦੀ ਅਗਵਾਈ ਹੇਠ ਲੰਮੇ ਸਮੇਂ ਤੋਂ ਲਹੂ ਵੀਟਵਾਂ ਸੰਘਰਸ਼ ਲੜ ਰਹੇ ਹਨ।
ਆਗੂਆਂ ਕਿਹਾ ਕਿ ਸੰਘਰਸ਼ ਵਿੱਚ ਬਰਨਾਲਾ ਜ਼ਿਲ੍ਹੇ ਦੀਆਂ ਸਮੁੱਚੀਆਂ ਪਿੰਡ ਇਕਾਈਆਂ ਆਪੋ ਆਪਣੇ ਸਾਧਨਾਂ ਰਾਹੀਂ 5 ਅਕਤੂਬਰ ਨੂੰ ਆਪੋ-ਆਪਣੇ ਪਿੰਡਾਂ ਤੋਂ ਕਾਫ਼ਲੇ ਬੰਨ ਭੀਖੀ ਵਿਖੇ ਇਕੱਠੇ ਹੋਣਗੇ ਤੋਂ ਬਾਅਦ ਵੱਡੇ ਕਾਫ਼ਲੇ ਦੀ ਸ਼ਕਲ ਵਿੱਚ ਕੁੱਲਰੀਆਂ ਪਹੁੰਚਣਗੇ। ਮੀਟਿੰਗ ਦੌਰਾਨ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀਏਪੀ ਨਾ ਮਿਲਣ ਉੱਤੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੁਰਦੇਵ ਸਿੰਘ ਮਾਂਗੇਵਾਲ, ਹਰਮੰਡਲ ਸਿੰਘ ਜੋਧਪੁਰ, ਸੰਦੀਪ ਸਿੰਘ ਚੀਮਾ, ਕੁਲਵੰਤ ਸਿੰਘ ਹੰਡਿਆਇਆ, ਮਨਜੀਤ ਕੌਰ ਸੰਧੂ ਕਲਾਂ, ਬਾਬੂ ਸਿੰਘ ਖੁੱਡੀਕਲਾਂ, ਭੋਲਾ ਸਿੰਘ ਛੰਨਾ, ਨਾਨਕ ਸਿੰਘ ਅਮਲਾ ਸਿੰਘ, ਕੁਲਵਿੰਦਰ ਸਿੰਘ ਉੱਪਲੀ, ਗੁਰਪ੍ਰੀਤ ਸਿੰਘ ਸਹਿਜੜਾ, ਰਾਮ ਸਿੰਘ ਸ਼ਹਿਣਾ, ਅਮਨਜੀਤ ਕਾਲਾ ਰਾਏਸਰ, ਸਤਨਾਮ ਸਿੰਘ ਸੱਤਾ ਮੂੰਮ, ਸੁਖਵਿੰਦਰ ਸਿੰਘ ਉੱਪਲੀ, ਗੋਪਾਲ ਕ੍ਰਿਸ਼ਨ ਹਮੀਦੀ, ਸੁਖਦੇਵ ਸਿੰਘ ਕੁਰੜ, ਬਲਵੰਤ ਸਿੰਘ ਉੱਗੋਕੇ ਤੇ ਗੋਰਾ ਰਾਏਸਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement