ਪਟਿਆਲਾ ਰੈਲੀ ਲਈ ਲਾਮਬੰਦੀ
07:42 AM Sep 22, 2024 IST
Advertisement
ਸੁਨਾਮ ਊਧਮ ਸਿੰਘ ਵਾਲਾ: ਸਿਹਤ ਤੇ ਪਰਿਵਾਰ ਭਲਾਈ ਮਹਿਕਮੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680) ਵੱਲੋਂ ਆਉਂਦੀ 26 ਸਤੰਬਰ ਨੂੰ ਪਟਿਆਲਾ ਵਿੱਚ ਕੀਤੀ ਜਾਣ ਵਾਲੀ ਜ਼ੋਨਲ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਇੱਥੇ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ-ਫੀਮੇਲ ਯੂਨੀਅਨ ਦੀ ਮੀਟਿੰਗ ਹੋਈ। ਇਸ ਵਿੱਚ ਸ਼ਾਮਲ ਸੂਬਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੰਢੂਆਂ, ਅੰਮਿਤਪਾਲ ਸਿੰਘ, ਦਲਜੀਤ ਢਿੱਲੋਂ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਇਕ ਸਾਂਝਾ ਮੰਗ ਪੱਤਰ ਸਿਹਤ ਮੰਤਰੀ ਦੇ ਦਫ਼ਤਰ ਤੱਕ ਪਹੁੰਚਦਾ ਕਰ ਦਿੱਤਾ ਹੈ ਪਰ ਮੰਤਰੀ ਵੱਲੋਂ ਕੋਈ ਜਵਾਬ ਨਾ ਦੇਣ ਤੋਂ ਮੁਲਾਜ਼ਮਾਂ ’ਚ ਰੋਸ ਹੈ। -ਪੱਤਰ ਪ੍ਰੇਰਕ
Advertisement
Advertisement
Advertisement