ਪੈਨਸ਼ਨਰਾਂ ਵੱਲੋਂ ਰੋਸ ਰੈਲੀ ਲਈ ਲਾਮਬੰਦੀ
09:08 AM Nov 08, 2024 IST
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਬੀਡੀਪੀਓ ਦਫ਼ਤਰ ਵਿੱਚ ਹੋਈ, ਜਿਸ ਵਿੱਚ 10 ਨਵੰਬਰ ਦੀ ਬਰਨਾਲਾ ਵਿੱਚ ਕੀਤੀ ਜਾਣ ਵਾਲੀ ਰੋਸ ਰੈਲੀ ਲਈ ਲਾਮਬੰਦੀ ਕੀਤੀ ਗਈ। ਜਥੇਬੰਦੀ ਆਗੂ ਦਰਸ਼ਨ ਸਿੰਘ ਪੰਡੋਰੀ ਅਤੇ ਸੁਰਿੰਦਰ ਸ਼ਰਮਾ ਰਾਏਸਰ ਨੇ ਕਿਹਾ ਕਿ ‘ਆਪ’ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈ। ਸਰਕਾਰ ਵੱਲੋਂ ਲਾਰੇ-ਲੱਪੇ ਲਗਾ ਕੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਜਥੇਬੰਦੀ ਦੇ ਵਰਕਰਾਂ ਦੀਆਂ ਡਿਊਟੀਆਂ ਲਾਉਂਦਿਆਂ 10 ਨਵੰਬਰ ਨੂੰ ਬਰਨਾਲਾ ਵਿਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਵੱਲੋਂ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਵਿੱਚ ਕਾਫਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
Advertisement
Advertisement