For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਘਰਸ਼ ਲਈ ਲਾਮਬੰਦੀ

08:31 AM Jul 16, 2024 IST
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਘਰਸ਼ ਲਈ ਲਾਮਬੰਦੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਮਗਰੋਂ ਸਾਂਝੀ ਤਸਵੀਰ ਖਿਚਵਾਉਂਦੇ ਹੋਏ ਕਿਸਾਨ।
Advertisement

ਸੰਜੀਵ ਤੇਜਪਾਲ
ਮੋਰਿੰਡਾ, 15 ਜੁਲਾਈ
ਇੱਥੋਂ ਦੀ ਖੰਡ ਮਿੱਲ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ, ਕੇਹਰ ਸਿੰਘ ਅਮਰਾਲੀ ਅਤੇ ਹਰਿੰਦਰ ਸਿੰਘ ਕਾਕਾ ਜਟਾਣਾ ਦੀ ਅਗਵਾਈ ਹੇਠ ਹੋਈ। ਯੂਨੀਅਨ ਦੇ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 17 ਅਗਸਤ ਨੂੰ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣ ਦੇ ਪ੍ਰੋਗਰਾਮ ਲਈ ਲਾਮਬੰਦੀ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਬਕਾਇਆ ਮੰਗਾਂ ਜਿਵੇਂ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਸਣੇ ਦਿੱਲੀ ਅੰਦੋਲਨ ਸਮੇਂ ਮੰਨੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਵੇੜਾ ਨੂੰ ਤੁਰੰਤ ਰਿਹਾਅ ਕੀਤਾ ਜਾਵੇੇ। ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਟਰਾਂਸਫਾਰਮਰਾਂ ਦਾ ਸਾਮਾਨ ਅਤੇ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਆਪੋ-ਆਪਣੀਆਂ ਮੋਟਰਾਂ ’ਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਦਾ ਮੁਕੰਮਲ ਬਾਈਕਾਟ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਮੁੰਡੀਆਂ, ਜਗਵਿੰਦਰ ਸਿੰਘ ਬੰਗੀਆਂ, ਤਰਲੋਚਨ ਸਿੰਘ ਤਾਜਪੁਰਾ, ਨਿਰਮਲ ਸਿੰਘ, ਚਰਨ ਸਿੰਘ, ਅਮਰੀਕ ਸਿੰਘ, ਮੇਜਰ ਸਿੰਘ ਚੱਕਲਾਂ, ਸੁਖਜੀਤ ਸਿੰਘ ਕੋਟਲੀ, ਲਖਬੀਰ ਸਿੰਘ ਬਡਵਾਲੀ, ਸੰਤੋਖ ਸਿੰਘ ਕਲਹੇੜੀ, ਰਵਿੰਦਰ ਸਿੰਘ ਮਾਨਖੇੜੀ, ਜਸਵੰਤ ਸਿੰਘ ਦਤਾਰਪੁਰ ਅਤੇ ਹਰਿੰਦਰ ਸਿੰਘ ਕੋਟਲਾ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement