ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਮਹਾ-ਪੰਚਾਇਤ ਦੀ ਸਫ਼ਲਤਾ ਲਈ ਲਾਮਬੰਦੀ

08:35 AM May 04, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 3 ਮਈ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਲੁਧਿਆਣਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ 21 ਮਈ ਨੂੰ ਜਗਰਾਉਂ ਵਿੱਚ ਹੋ ਰਹੀ ਕਿਸਾਨ ਮਹਾ-ਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਾਰਕੁਨਾਂ ਨੂੰ ਮਹਾ-ਕਿਸਾਨ ਪੰਚਾਇਤ ਦੀ ਸਫ਼ਲਤਾ ਲਈ ਮੁਹਿੰਮ ਭਖਾਉਣ ਦਾ ਸੱਦਾ ਦਿੱਤਾ। ਉਨ੍ਹਾਂ ਪਿੰਡ ਕਮੇਟੀਆਂ ਬਣਾਉਣ ਅਤੇ ਔਰਤਾਂ ਮਰਦਾਂ ਦੇ ਵੱਡੇ ਕਾਫ਼ਲੇ ਲੈ ਕੇ ਜਗਰਾਉਂ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਇਕੱਠ ਜਗਰਾਉਂ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਚੋਣਾਂ ਦੌਰਾਨ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਅਪੀਲ ਕਰੇਗੀ ਕਿ ਪੁਰਅਮਨ ਰਹਿੰਦਿਆਂ ਵੋਟਾਂ ਮੰਗਣ ਆ ਰਹੀਆਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਕੀਤੇ ਜਾਣ ਕਿ ਕੁਰਸੀ ਸਾਂਭਣ ਉਪਰੰਤ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਜਾਂਦੇ। ਅੱਜ ਤਕ ਦੀਆਂ ਸਾਰੀਆਂ ਸਰਕਾਰਾਂ ਦੇ ਅਮਲਾਂ ਸਬੰਧੀ ਵੀ ਸਬੰਧਤ ਪਾਰਟੀਆਂ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਜਾਵੇਗਾ। ਲੋਕਾਂ ਦੇ ਬੁਨਿਆਦੀ ਮੁੱਦੇ ਚੋਣਾਂ ਦੌਰਾਨ ਵੀ ਕਿਉਂ ਏਜੰਡੇ ਉੱਪਰ ਨਹੀਂ ਲਿਆਂਦੇ ਜਾ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਭਾਈਚਾਰਕਤਾ ਤੋੜਨ ਲਈ ਯਤਨਸ਼ੀਲ ਹੈ। ਲੋਕਾਂ ਨੂੰ ਭਾਜਪਾ ਦੀਆਂ ਇਨ੍ਹਾਂ ਚਾਲਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੂਰਾ ਜ਼ੋਰ ਲਾਇਆ ਜਾਵੇਗਾ।

Advertisement

Advertisement
Advertisement