ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀ ਵੱਲੋਂ ਟਰੈਕਟਰ ਮਾਰਚ ਲਈ ਲਾਮਬੰਦੀ

08:05 AM Aug 12, 2024 IST
ਕਿਸਾਨਾਂ ਨੂੰ ਲਾਮਬੰਦ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ। ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 11 ਅਗਸਤ
ਇੱਥੋਂ ਨੇੜਲੇ ਪਿੰਡ ਮਿਆਣੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਨੇ ਕਿਸਾਨਾਂ ਅਤੇ ਕਿਰਤੀਆਂ ਨੂੰ 15 ਅਗਸਤ ਦੇ ਟਰੈਕਟਰ ਮਾਰਚ ਲਈ ਲਾਮਬੰਦ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁੱਲਾ ਅਤੇ ਕੁਲਦੀਪ ਸਿੰਘ ਨੇ ਆਖਿਆ ਕਿ 10 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਕਿਸਾਨ ਸ਼ੰਭੂ ਬਾਰਡਰ ਵੱਲ ਕੂਚ ਕਰਨਗੇ। ਇਸ ਤੋਂ ਪਹਿਲਾ 15 ਅਗਸਤ ਨੂੰ ਟਾਂਡਾ ਤੇ ਦਸੂਹਾ ਹਲਕੇ ਵਿੱਚੋਂ ਨਿਕਲਣ ਵਾਲੇ ਟਰੈਕਟਰ ਮਾਰਚ ਦੀ ਸ਼ੁਰੂਆਤ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਕੀਤੀ ਜਾਵੇਗੀ। ਇਸ ਮਾਰਚ ਦੌਰਾਨ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ, ਕਰਜ਼ ਮੁਆਫੀ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਦੇ ਨਾਲ ਨਾਲ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਰੋਸ ਜਤਾਇਆ ਜਾਵੇਗਾ।
ਇਸ ਮੌਕੇ ਜੋਧ ਸਿੰਘ ਮਿਆਣੀ, ਨਿਸ਼ਾਨ ਸਿੰਘ ਫੌਜੀ ਕਲੋਨੀ ਸਰਪੰਚ ,ਬਲਵੰਤ ਸਿੰਘ, ਗੋਬਿੰਦ ਸਿੰਘ, ਪਾਲ ਸਿੰਘ ਭੰਗੂ ,ਸੁਰਜੀਤ ਸਿੰਘ ਖੱਖ, ਕਾਲਾ ਸਿੰਘ ਜਸਵੰਤ ਸਿੰਘ ਸੋਨੂ ਤੇ ਨਿਰਮਲ ਸਿੰਘ ਕੁੱਲਾ ਵੀ ਮੌਜੂਦ ਸਨ।

Advertisement

Advertisement