For the best experience, open
https://m.punjabitribuneonline.com
on your mobile browser.
Advertisement

ਗੈਸ ਫੈਕਟਰੀ ਖ਼ਿਲਾਫ਼ ਰੈਲੀ ਲਈ ਪਿੰਡਾਂ ਵਿੱਚ ਲਾਮਬੰਦੀ

10:32 AM Apr 13, 2024 IST
ਗੈਸ ਫੈਕਟਰੀ ਖ਼ਿਲਾਫ਼ ਰੈਲੀ ਲਈ ਪਿੰਡਾਂ ਵਿੱਚ ਲਾਮਬੰਦੀ
ਭੂੰਦੜੀ ਵਿੱਚ ਲੱਗ ਰਹੀ ਗੈਸ ਫੈਕਟਰੀ ਖ਼ਿਲਾਫ਼ ਧਰਨਾ ਦਿੰਦੇ ਹੋਏ ਲੋਕ।
Advertisement

ਜਸਬੀਰ ਸਿੰਘ ਸ਼ੇੇਤਰਾ
ਜਗਰਾਉਂ, 12 ਅਪਰੈਲ
ਨੇੜਲੇ ਪਿੰਡ ਭੂੰਦੜੀ ’ਚ ਲੱਗ ਰਹੀ ਗੈਸ ਫੈਕਟਰੀ ਖ਼ਿਲਾਫ਼ ਧਰਨਾ ਜਾਰੀ ਹੈ। ਗੈਸ ਫੈਕਟਰੀ ਲਾਉਣ ਦੇ ਵਿਰੋਧ ’ਚ 14 ਅਪਰੈਲ ਨੂੰ ਜ਼ਿਲ੍ਹਾ ਪੱਧਰੀ ਰੈਲੀ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਗੈਸ ਫੈਕਟਰੀ ਅੱਗੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਹੁਣ ਤਕ ਇਲਾਕੇ ਦੇ ਦੋ ਦਰਜਨ ਪਿੰਡਾਂ ’ਚ ਮੀਟਿੰਗਾਂ ਕੀਤਾ ਜਾ ਚੁੱਕੀਆਂ ਹਨ। ਧਰਨੇ ਦੇ 16ਵੇਂ ਦਿਨ ਅੱਜ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ। ਪ੍ਰਦੂਸ਼ਿਤ ਗੈਸ ਫੈਕਟਰੀ ਵਿਰੋਧੀ ਸ਼ੰਘਰਸ਼ ਕਮੇਟੀ ਦੇ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਰੈਲੀ ’ਚ ਬੇਟ ਇਲਾਕੇ ਦੇ ਲੋਕ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਕਿਸਾਨ, ਇਨਕਲਾਬੀ, ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਿਰਕਤ ਕਰਨਗੇ। ਇਹ ਰੈਲੀ 16 ਦਿਨ ਤੋਂ ਅੱਖਾਂ ਬੰਦ ਕਰੀ ਬੈਠੀ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਅੱਖਾਂ ਖੋਲ੍ਹੇਗੀ। ਫੇਰ ਵੀ ਜੇਕਰ ਪ੍ਰਸ਼ਾਸਨ ਨੀਂਦ ਤੋਂ ਨਾ ਜਾਗਿਆ ਅਤੇ ਲੋਕਾਂ ਦੀ ਮੰਗ ਮੁਤਾਬਕ ਫੈਕਟਰੀ ਬੰਦ ਕਰਨ ਲਈ ਕਦਮ ਨਾ ਚੁੱਕੇ ਤਾਂ ਇਸ ਦਾ ਖਮਿਆਜ਼ਾ ਸਰਕਾਰ ਨੂੰ ਵੀ ਭੁਗਤਣਾ ਪਵੇਗਾ। ਬੁਲਾਰਿਆਂ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਅਤੇ ‘ਆਪ’ ਸਮੇਤ ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਨੂੰ ਘੇਰ ਕੇ ਸਵਾਲ ਕਰਨ ਲਈ ਕਿਹਾ। ਮੇਵਾ ਸਿੰਘ ਅਨਜਾਣ ਨੇ ਅੱਜ ਗੱਡੀ ’ਤੇ ਸਪੀਕਰ ਬੰਨ੍ਹ ਕੇ ਪਿੰਡ-ਪਿੰਡ ਲੋਕਾਂ ਨੂੰ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਪ੍ਰੇਮ ਸਿੰਘ ਬੁਜਰਗ ਅਤੇ ਜਸਵੰਤ ਸਿੰਘ ਭੱਟੀਆਂ ਤੋਂ ਇਲਾਵਾ ਬੀਕੇਯੂ (ਡਕੌਂਦਾ) ਦੇ ਸੁਖਵਿੰਦਰ ਸਿੰਘ ਹੰਬੜਾਂ, ਦਲਬੀਰ ਸਿੰਘ, ਸਾਬਕਾ ਚੇਅਰਮੈਨ ਮਨਜੀਤ ਸਿੰਘ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਡਾ. ਸੁਖਦੇਵ ਭੂੰਦੜੀ ਨੇ ਕਿਹਾ ਕਿ ਲੋਕਾਂ ਦੀ ਚੁਣੀ ਹੋਈ ਸਰਕਾਰ ਦਾ ਫਰਜ਼ ਲੋਕਾਂ ਨਾਲ ਖੜ੍ਹਨ ਦਾ ਹੁੰਦਾ ਹੈ। ਧਰਨੇ ’ਚ ਅੱਜ ਪਿੰਡ ਰਾਊਵਾਲ, ਗੋਰਾਹੂਰ, ਭਰੋਵਾਲ ਕਲਾਂ ਅਤੇ ਕੋਟਉਮਰਾ ਤੋਂ ਜਥੇ ਸ਼ਾਮਲ ਹੋਏ। ਧਰਨੇ ’ਚ ਕੋਮਲਪ੍ਰੀਤ ਸਿੰਘ, ਸਤਵੰਤ ਸਿੰਘ ਸਿਵੀਆ, ਤੇਜਾ ਸਿੰਘ, ਅਮਰੀਕ ਸਿੰਘ ਰਾਮਾ, ਮਨਜਿੰਦਰ ਸਿੰਘ ਖੇੜੀ, ਸਤਪਾਲ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਬੱਬੀ ਆਦਿ ਹਾਜ਼ਰ ਸਨ।

Advertisement

ਬੀਕੇਯੂ (ਡਕੌਂਦਾ) ਵੱਲੋਂ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੀ ਇਥੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ’ਚ ਪਿਛਲੇ ਪੰਦਰਾਂ ਦਿਨਾਂ ਤੋਂ ਲਗਾਤਾਰ ਭੂੰਦੜੀ ਗੈਸ ਫੈਕਟਰੀ ਖ਼ਿਲਾਫ਼ ਚੱਲ ਰਹੇ ਧਰਨੇ ਨੂੰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਣਗੌਲਿਆਂ ਕਰਨ ਦੀ ਨਿਖੇਧੀ ਕੀਤੀ ਗਈ। ਕਿਸਾਨ ਜਥੇਬੰਦੀ ਨੇ ਆਪਣੇ ਸਾਰੇ ਬਲਾਕਾਂ ਦੇ ਅਹੁਦੇਦਾਰਾਂ ਤੇ ਕਾਰਕੁਨਾਂ ਨੂੰ 14 ਅਪਰੈਲ ਨੂੰ ਇਸੇ ਗੈਸ ਫੈਕਟਰੀ ਅੱਗੇ ਹੋ ਰਹੀ ਜ਼ਿਲ੍ਹਾ ਪੱਧਰੀ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ ਹੈ।

Advertisement
Author Image

joginder kumar

View all posts

Advertisement
Advertisement
×