For the best experience, open
https://m.punjabitribuneonline.com
on your mobile browser.
Advertisement

ਕਿਸਾਨ-ਮਜ਼ਦੂਰ ਯੂਨੀਅਨਾਂ ਵੱਲੋਂ ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਪਿੰਡਾਂ ਵਿੱਚ ਲਾਮਬੰਦੀ

09:06 AM Mar 12, 2024 IST
ਕਿਸਾਨ ਮਜ਼ਦੂਰ ਯੂਨੀਅਨਾਂ ਵੱਲੋਂ ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਪਿੰਡਾਂ ਵਿੱਚ ਲਾਮਬੰਦੀ
ਮੀਟਿੰਗ ਵਿੱਚ ਹਾਜ਼ਰ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ। -ਫੋਟੋ: ਜਾਗੋਵਾਲ
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 11 ਮਾਰਚ
ਪਿੰਡ ਸਠਿਆਲੀ ਵਿੱਚ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਬਲਾਕ ਭਰ ਦੇ ਵੱਖ ਵੱਖ ਪਿੰਡਾਂ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਕਿਸਾਨ ਮਜ਼ਦੂਰ ਆਗੂ ਸੁਖਵੰਤ ਸਿੰਘ ਸਠਿਆਲੀ ਨੇ ਦੱਸਿਆ ਕਿ ਮੀਟਿੰਗ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ 200 ਤੋਂ ਵੱਧ ਕਿਸਾਨਾਂ ਅਤੇ ਮਜ਼ਦੂਰਾਂ ਨੇ ਭਾਗ ਲਿਆ।
ਉਨ੍ਹਾਂ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਰਾਜਨੀਤਕ ਵੱਲੋਂ 14 ਮਾਰਚ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਵਿੱਚ ਉਹ ਭਾਗ ਲੈਣਗੇ। ਇਸ ਮੌਕੇ ਬਲਾਕ ਕਾਹਨੂੰਵਾਨ ਦੀ ਇਕਾਈ ਦਾ ਮੁੜ ਗਠਨ ਕੀਤਾ ਗਿਆ। ਇਸ ਮੌਕੇ ਸੁਖਵੰਤ ਸਿੰਘ ਸਠਿਆਲੀ ਨੂੰ ਪ੍ਰਧਾਨ, ਲਖਵਿੰਦਰ ਸਿੰਘ ਜਾਗੋਵਾਲ ਨੂੰ ਸਕੱਤਰ, ਵੀਨਾ, ਬਲਵਿੰਦਰ ਘੋੜੇਵਾਹ, ਰਾਜ, ਸ਼ਾਲੂ, ਬਲਕਾਰ ਨੂੰਨਾ ਬਰਕਤਾਂ, ਸ਼ੇਰ ਸਿੰਘ, ਬਿੱਟੂ ਅਤੇ ਸੁੱਖਾ ਮਸੀਹ ਜਾਗੋਵਾਲ, ਜਸਪਾਲ ਨਿਮਾਣੇ, ਸੰਦੀਪ ਕਾਦੀਆਂ, ਸਰਬਜੀਤ ਕੌਰ ਨਿਮਾਣਾ, ਪੂਜਾ ਘੋੜੇਵਾਹ, ਗੁਰਮੇਲ ਸਿੰਘ, ਹੁਸਨਾਖ ਸਿੰਘ, ਬਲਵਿੰਦਰ ਸਿੰਘ ਤੇ ਡਾ. ਲਖਵਿੰਦਰ ਸਿੰਘ ਮੈਂਬਰ ਚੁਣੇ ਗਏ।
ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਦੇਸ਼ ਪੱਧਰੀ ਮਹਾਪੰਚਾਇਤ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਰਵਿੰਦਰ ਸਿੰਘ ਛੱਜਲਵੱਡੀ ਦੀ ਪ੍ਰਧਾਨਗੀ ਹੇਠ ਏਰੀਆ ਕਮੇਟੀ ਟਾਂਗਰਾ ਦੀ ਮੀਟਿੰਗ ਕੀਤੀ ਗਈ।
ਇਸ ਮੌਕੇ ਹਰਦੀਪ ਕੌਰ ਕੋਟਲਾ, ਪ੍ਰਕਾਸ਼ ਸਿੰਘ ਥੋਥੀਆਂ ਅਤੇ ਧਰਮ ਸਿੰਘ ਧਿਆਨਪੁਰ ਨੇ ਕਿਹਾ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਦਿੱਲੀ ਵੱਲ ਕੂਚ ਦੌਰਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਉਲਟਾ ਅਣਪਛਾਤੇ ਬੰਦਿਆਂ ਉਪਰ ਪਰਚਾ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਪੜਤਾਲ ਕਰਨ ਦੀ ਜ਼ਿੰਮੇਵਾਰੀ ਵੀ ਹਰਿਆਣਾ ਸਰਕਾਰ ਦੀ ਲਾ ਦਿੱਤੀ ਗਈ ਹੈ। ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਵੱਡੀ ਗਿਣਤੀ ’ਚ 14 ਮਾਰਚ ਨੂੰ ਦਿੱਲੀ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×