ਜ਼ਿਲ੍ਹਾ ਪੱਧਰੀ ਧਰਨੇ ਲਈ ਲਾਮਬੰਦੀ ਮੀਟਿੰਗ
08:41 AM Sep 05, 2024 IST
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਵੱਖ-ਵੱਖ ਬਲਾਕਾਂ ਤੋਂ ਆਏ ਕਾਰਕੁਨਾਂ ਵੱਲੋਂ ਇਥੋਂ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਕੀਤੀ ਮੀਟਿੰਗ ’ਚ ਜ਼ਿਲ੍ਹਾ ਪੱਧਰੀ ਧਰਨੇ ਬਾਰੇ ਵਿਚਾਰ ਚਰਚਾ ਕੀਤੀ ਗਈ। ਮਜ਼ਦੂਰ ਜਥੇਬੰਦੀ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 27 ਸਤੰਬਰ ਨੂੰ ਸੰਗਰੂਰ ਦੇ ਡੀਸੀ ਦਫਤਰ ਅੱਗੇ ਧਰਨਾ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸ ਦੌਰਾਨ ਲਹਿਰਾਗਾਗਾ, ਭਵਾਨੀਗੜ੍ਹ, ਧੂਰੀ, ਸੁਨਾਮ ਅਤੇ ਦਿੜ੍ਹਬਾ ਤੋਂ ਆਏ ਕਾਰਕੁਨਾਂ ਨੂੰ ਸੂਬਾ ਆਗੂਆਂ ਬਲਵਿੰਦਰ ਸਿੰਘ ਜਲੂਰ ਅਤੇ ਪ੍ਰਗਟ ਸਿੰਘ ਕਾਲਾਝਾੜ ਨੇ ਸੰਬੋਧਨ ਕੀਤਾ।
Advertisement
Advertisement