ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਲਈ ਲਾਮਬੰਦੀ ਮੀਟਿੰਗ

09:46 AM Jul 11, 2024 IST
ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਲੱਖਾ ਸਿਧਾਣਾ।

ਨਿੱਜੀ ਪੱਤਰ ਪ੍ਰੇਰਕ
ਮੋਗਾ, 10 ਜੁਲਾਈ
ਕਾਲੇ ਪਾਣੀ ਦਾ ਮੋਰਚਾ ਪੰਜਾਬ ਵੱਲੋਂ ਸਤਲੁਜ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ 15 ਸਤੰਬਰ ਨੂੰ ਬੁੱਢੇ ਦਰਿਆ ਨੂੰ ਬੰਨ੍ਹ ਮਾਰਨ ਲਈ ਲਾਮਬੰਦੀ ਮੀਟਿੰਗ ਕੀਤੀ ਗਈ।
ਇਸ ਮੌਕੇ ਮੋਰਚੇ ਦੇ ਆਗੂ ਡਾ. ਅਮਨਦੀਪ ਸਿੰਘ ਬੈਂਸ, ਇੰਜ. ਜਸਕੀਰਤ ਸਿੰਘ, ਲੱਖਾ ਸਿੰਘ ਸਿਧਾਣਾ, ਅਮਿਤੋਜ ਮਾਨ, ਦਲੇਰ ਸਿੰਘ ਡੋਡ ਅਤੇ ਮਹਿੰਦਰ ਪਾਲ ਲੂੰਬਾ ਨੇ ਕਿਹਾ ਕਿ ਕਥਿਤ ਸਰਕਾਰੀ ਸਰਪ੍ਰਸਤੀ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਚੱਲ ਰਹੀਆਂ ਰੰਗਾਈ ਮਿੱਲਾਂ ਸਤਲੁਜ ਦੇ ਪਾਣੀ ਵਿੱਚ ਜ਼ਹਿਰਾਂ ਮਿਲਾ ਕੇ ਪੰਜਾਬੀਆਂ ਦਾ ਨਰ ਸੰਘਾਰ ਤੇ ਨਸਲਕੁਸ਼ੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਪਾਣੀ ਨੂੰ ਜ਼ਹਿਰਾਂ ਤੋਂ ਮੁਕਤ ਕਰਵਾਉਣ ਲਈ 18 ਜੂਨ ਨੂੰ ਸਤਲੁਜ ਅਤੇ ਬੁੱਢੇ ਦਰਿਆ ਦੇ ਸੰਗਮ ਵਾਲੀ ਜਗ੍ਹਾ ਪਿੰਡ ਵਲੀਪੁਰ ਜ਼ਿਲ੍ਹਾ ਲੁਧਿਆਣਾ ਤੋਂ ਪੰਜਾਬ ਦੇ ਚਿੰਤਕ ਲੋਕਾਂ ਵੱਲੋਂ ਸਤਲੁਜ ਨੂੰ ਬਚਾਉਣ ਦੀ ਵਿੱਢੀ ਗਈ ਮੁਹਿੰਮ ਅੰਦੋਲਨ ਦਾ ਰੂਪ ਧਾਰਨ ਲੱਗ ਪਈ ਹੈ।
ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਅਗਸਤ ਮਹੀਨੇ ਲੁਧਿਆਣਾ ਸ਼ਹਿਰ ਵਿੱਚ ਇੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ 15 ਸਤੰਬਰ ਨੂੰ ਬੁੱਢੇ ਦਰਿਆ ਨੂੰ ਬੰਨ੍ਹ ਮਾਰਨ ਲਈ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੰਜਾਬੀ ਲੁਧਿਆਣੇ ਵੱਲ ਕੂਚ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿੱਚ ਜਨਤਕ ਲਾਮਬੰਦੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

Advertisement

ਵਾਤਾਵਰਨ ਕਾਰਕੁਨਾਂ ਦੀ 31 ਮੈਂਬਰੀ ਕਮੇਟੀ ਦਾ ਗਠਨ

ਇਸ ਮੌਕੇ ਮੋਗਾ ਜ਼ਿਲ੍ਹੇ ਦੇ ਵਾਤਾਵਰਨ ਕਾਰਕੁਨਾਂ ਦੀ 31 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਤੇ ਸਰਬਸੰਮਤੀ ਨਾਲ ਮਹਿੰਦਰ ਪਾਲ ਲੂੰਬਾ ਨੂੰ ਸਟੇਟ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਹਰਭਜਨ ਸਿੰਘ ਬਹੋਨਾ ਨੂੰ ਕਨਵੀਨਰ ਤੇ ਅਮਨਦੀਪ ਸਿੰਘ ਗਿੱਲ ਨੂੰ ਕੋ ਕਨਵੀਨਰ, ਹਰਪ੍ਰੀਤ ਸਿੰਘ ਨੂੰ ਆਰਗੇਨਾਈਜ਼ਰ, ਅਮਰਜੀਤ ਸਿੰਘ ਜੱਸਲ ਨੂੰ ਖਜ਼ਾਨਚੀ, ਡਾ. ਹਰਨੇਕ ਸਿੰਘ ਰੋਡੇ, ਜਗਦੀਪ ਸਿੰਘ ਢਿੱਲੋਂ, ਨਿਰਮਲ ਕਲਿਆਣ ਅਤੇ ਪ੍ਰਭਜੀਤ ਸਿੰਘ ਮੋਗਾ ਤੇ ਹੋਰਾਂ ਨੂੰ ਮੈਂਬਰ ਬਣਾਇਆ ਗਿਆ ਹੈ।

Advertisement
Advertisement
Advertisement