ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਦਫ਼ਤਰ ਅੱਗੇ ਧਰਨੇ ਲਈ ਲਾਮਬੰਦੀ ਮੀਟਿੰਗਾਂ

08:35 AM Aug 08, 2023 IST

ਪੱਤਰ ਪ੍ਰੇਰਕ
ਰਤੀਆ, 7 ਅਗਸਤ
ਯੂਨਾਈਟਿਡ ਕਿਸਾਨ ਮੋਰਚਾ ਵੱਲੋਂ 9 ਅਗਸਤ ਨੂੰ ਡੀਸੀ ਦਫ਼ਤਰ ਅੱਗੇ ਧਰਨੇ ਸਬੰਧੀ ਜਨ ਸੰਪਰਕ ਮੁਹਿੰਮ ਚਲਾਈ ਗਈ। ਮੁਹਿੰਮ ਦੀ ਤਿਆਰੀ ਲਈ ਅੱਜ ਨਿਰਭੈ ਸਿੰਘ ਅਤੇ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬਵਨਪੁਰ ਢਾਣੀ, ਲਾਂਬਾ, ਲਾਂਬਾ ਢਾਣੀ, ਸਕੂਲ ਢਾਣੀ, ਘਾਸਵਾ, ਰੋਜਾਵਾਲੀ, ਬਾਮਣਵਾਲਾ, ਲਾਧੂਵਾਸ, ਰਤਨਗੜ੍ਹ, ਬਲਿਆਲਾ ਆਦਿ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਹਾਲੇ ਵੀ ਹੜ੍ਹਾਂ ਦਾ ਪਾਣੀ ਖੜ੍ਹਾ ਹੈ ਅਤੇ ਕਿਸਾਨ ਲਗਾਤਾਰ ਖੇਤਾਂ ਵਿੱਚੋਂ ਪਾਣੀ ਕੱਢ ਰਹੇ ਹਨ। ਕਈ ਪਿੰਡਾਂ ਵਿੱਚ ਅਜੇ ਤੱਕ ਕੋਈ ਪਟਵਾਰੀ ਜਾਂ ਤਹਿਸੀਲਦਾਰ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement