ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਮੋਰਚੇ ਲਈ ਕਿਸਾਨਾਂ ਦੀ ਲਾਮਬੰਦੀ

11:04 AM Mar 09, 2024 IST
ਪਿੰਡ ਰਾਏਪੁਰ ’ਚ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 8 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ 14 ਮਾਰਚ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ’ਚ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਨੂੰ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਪਿੰਡ ਰਾਏਪੁਰ ਰਾਜਪੂਤਾਂ ਵਿੱਚ ਇਕੱਤਰ ਕਿਸਾਨਾਂ ਨੂੰ ਲਾਮਬੰਦ ਕਰਨ ਸਮੇਂ ਕੀਤਾ। ਉਨ੍ਹਾਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ 13 ਮਾਰਚ ਨੂੰ ਰੇਲਾਂ ਰਾਹੀਂ ਦਿੱਲੀ ਨੂੰ ਵਹੀਰਾਂ ਘੱਤ ਕੇ ਰਵਾਨਾ ਹੋਣਗੇ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੁਲਦੀਪ ਸਿੰਘ ਚੱਕ ਸਰਾਏਂ, ਬਹਾਦਰ ਸਿੰਘ ਭੁੱਲਰ, ਬਲਜਿੰਦਰ ਸਿੰਘ ਭੋਲਾ ਗਰਚਾ, ਭਗਵੰਤ ਸਿੰਘ ਲਿੱਟ ਤੇ ਮਲਕੀਤ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ।

Advertisement

ਕਿਸਾਨਾਂ ਵੱਲੋਂ ਮਹਾਪੰਚਾਇਤ ਲਈ ਤਿਆਰੀਆਂ ਸ਼ੁਰੂ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦੇਸ਼ ਭਰ ਦੇ ਕਿਸਾਨਾਂ ਵੱਲੋਂ 14 ਮਾਰਚ ਨੂੰ ਦਿੱਲੀ ਦੀ ਰਾਮ ਲੀਲ੍ਹਾ ਮੈਦਾਨ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਲਈ ਜਮਹੂਰੀ ਕਿਸਾਨ ਸਭਾ ਦੀ ਕਿਲ੍ਹਾ ਰਾਏਪੁਰ ਏਰੀਆ ਕਮੇਟੀ ਵੱਲੋਂ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਅਤੇ ਜਲਸੇ ਕੱਢੇ ਗਏ। ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਦਰਜਨ ਦੇ ਕਰੀਬ ਪਿੰਡਾਂ ਵਿੱਚ ਹੋਈਆਂ ਮੀਟਿੰਗਾਂ ਵਿੱਚ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਉਪਰ ਅਣਮਨੁੱਖੀ ਤਸ਼ੱਦਦ ਕੀਤਾ।

Advertisement
Advertisement