ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਨ ਜਿੰਦਲ ਦੇ ਹੱਕ ਵਿੱਚ ਵਰਕਰਾਂ ਦੀ ਲਾਮਬੰਦੀ

08:30 AM May 10, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਮਈ
ਲਾਡਵਾ ਦੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਅੱਜ ਬਾਬੈਨ ਵਿਚ ਭਾਜਪਾ ਕੁਰੂਕਸ਼ੇਤਰ ਤੋਂ ਲੋਕ ਸਭਾ ਉਮੀਦਵਾਰ ਨਵੀਨ ਜਿੰਦਲ ਦੇ ਚੋਣ ਦਫਤਰ ਵਿਚ ਇਲਾਕੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੀਨ ਜਿੰਦਲ ਦੇ ਤੀਜੀ ਵਾਰ ਸੰਸਦ ਮੈਂਬਰ ਬਣਨ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 400 ਪਾਰ ਕਰਨ ਦਾ ਨਾਅਰਾ ਇਸ ਵਾਰ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿੰਦਲ ਦੇ ਜਿੱਤਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਦੀ ਵਾਗਡੋਰ ਸੰਭਾਲਣਗੇ। ਉਨ੍ਹਾਂ ਕਿਹਾ ਕਿ ਨਵੀਨ ਜਿੰਦਲ ਦੇ ਸੰਸਦ ਬਣਨ ਨਾਲ ਹਲਕੇ ਵਿਚ ਵਿਕਾਸ ਦੀ ਤੇਜ਼ੀ ਆਏਗੀ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਨਵੀਨ ਜਿੰਦਲ ਨੇ ਆਪਣੇ ਪਿਛਲੇ ਕਾਰਜ ਕਾਲ ਦੌਰਾਨ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਲੋਕਾਂ ਲਈ ਬਹੁਤ ਸਾਰੇ ਸਮਾਜਿਕ ਕੰਮ ਕਰ ਕੇ ਇਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਸੰਸਦ ਹੁੰਦਿਆਂ ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡ ਕਿੱਟਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਮਾੜੀ ਆਦਤ ਵਿਚ ਪੈਣ ਤੋਂ ਬਚਾਇਆ। ਡਾ. ਸੈਣੀ ਨੇ ਕਿਹਾ ਕਿ ਮੋਦੀ ਨੇ ਸੀਏਏ ਕਾਨੂੰਨ ਲਾਗੂ ਕੀਤਾ, ਧਾਰਾ 307 ਖਤਮ ਕੀਤੀ, ਗਰੀਬਾਂ ਲਈ ਕਲਿਆਣਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ, ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਈ ਵਿਲੱਖਣ ਕਦਮ ਚੁੱਕੇ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਜਸਵਿੰਦਰ ਜੱਸੀ, ਰਿੰਕੂ ਕਸਸ਼ਪ, ਸਰਪੰਚ ਸੰਜੀਵ ਸਿੰਗਲਾ, ਚੇਤਨ ਸ਼ਰਮਾ, ਕੌਸ਼ਲ ਸੈਣੀ, ਪ੍ਰਦੀਪ ਭੁਖੜੀ, ਡਿੰਪਲ ਸੈਣੀ ਆਦਿ ਮੌਜੂਦ ਸਨ।

Advertisement

Advertisement