ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁੱਡਾ ਦੀ ਰੈਲੀ ਲਈ ਲਾਮਬੰਦੀ ਸ਼ੁਰੂ

08:45 AM Jun 14, 2024 IST
ਪੈਲੇਸ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਲਾਡਵਾ ਦੇ ਵਿਧਾਇਕ ਮੇਵਾ ਸਿੰਘ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 13 ਜੂਨ
ਲਾਡਵਾ ਦੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਾਰਗੁਜ਼ਾਰੀ ਵਧੀਆ ਰਹੀ ਹੈ। ਉਨ੍ਹਾਂ ਸਾਰੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ। ਉਹ ਅੱਜ ਬਾਬੈਨ ਦੇ ਰਿਜ਼ੌਰਟ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਵਧਿਆ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਸੂਬੇ ਵਿੱਚ ਆਪਣੇ ਬਲਬੂਤੇ ’ਤੇ ਕਾਂਗਰਸ ਦੀ ਸਰਕਾਰ ਬਣੇਗੀ। ਉਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਪਾਰਟੀ ਦੇ ਸੂਬਾ ਪ੍ਰਧਾਨ ਉਦੈ ਭਾਨ 16 ਜੂਨ ਨੂੰ ਕੁਰੂਕਸ਼ੇਤਰ ਦੇ ਸਟਰਲਿੰਗ ਰਿਜ਼ੌਰਟ ਵਿੱਚ ਆ ਰਹੇ ਹਨ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ 16 ਜੂਨ ਨੂੰ ਕੁਰੂਕਸ਼ੇਤਰ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਸੂਬਾ ਬੁਲਾਰੇ ਜੈ ਪਾਲ ਪੰਚਾਲ, ਸੰਜੀਵ ਭੁਖੜੀ, ਦੀਪਕ ਮੋਰਥਲਾ, ਭੀਮ ਉਮਰੀ, ਮੰਡੀ ਪ੍ਰਧਾਨ ਹਰਕੇਸ਼ ਸੈਣੀ, ਸਾਬਕਾ ਮੰਡੀ ਪ੍ਰਧਾਨ ਲਾਭ ਸਿੰਘ, ਐਡਵੋਕੇਟ ਸ਼ਮਸ਼ੇਰ ਮਲਿਕ ਮਾਮ ਚੰਦ ਮੌਜੂਦ ਸਨ।

Advertisement

Advertisement
Advertisement