ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਨਾਉਣ ਲਈ ਲਾਮਬੰਦੀ

06:22 AM Nov 26, 2024 IST
ਮਾਨਸਾ ’ਚ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਨੂੰ ਲੈ ਕੇ ਇਕੱਠੇ ਹੋਏ ਕਿਸਾਨ। -ਫੋਟੋ:ਮਾਨ

ਪੱਤਰ ਪ੍ਰੇਰਕ
ਮਾਨਸਾ, 25 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਭਲਕੇ 26 ਨਵੰਬਰ ਨੂੰ ਮਨਾਉਣ ਲਈ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਹੁਣ ਅੰਦੋਲਨ ਨੂੰ ਨਵੇਂ ਰੂਪ ਵਿੱਚ ਤਿੱਖਾ ਕਰਨ ਲਈ ਵਿਉਂਤਬੰਦੀ ਕੀਤੀ ਜਾਣ ਦੀ ਵੱਡੀ ਸੰਭਾਵਨਾ ਹੈ।
ਸੰਯੁਕਤ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਿਹੜੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਉਨ੍ਹਾਂ ਨੂੰ ਮੰਨਵਾਉਣ ਲਈ ਹੁਣ ਅੜ-ਫਸ ਵਾਲਾ ਰਾਹ ਅਖ਼ਤਿਆਰ ਕਰਨ ਦੀ ਲੋੜ ਮਹਿਸੂਸ ਹੋਣ ਲੱਗੀ ਹੈ। ਉਹ ਇਥੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਾਨਸਾ ਜ਼ਿਲ੍ਹਾ ਕਚਹਿਰੀਆਂ ਵਿੱਚ 26 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਸਾਂਝੇ ਤੌਰ ’ਤੇ ਮਨਾਈ ਜਾਵੇਗੀ। ਰੁਲਦੂ ਸਿੰਘ ਨੇ ਆਖਿਆ ਕਿ ਮੋਰਚੇ ਦੀਆਂ ਮੰਗਾਂ ਵਿੱਚ ਫ਼ਸਲਾਂ ਦੇ ਲਾਭਕਾਰੀ ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ,ਲਖੀਮਪੁਰ ਖੀਰੀ ਸਮੇਤ ਦਿੱਲੀ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ, ਕਿਸਾਨਾਂ-ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀਵਰਗੀਆਂ ਮੰਗਾਂ ਲਈ ਹੁਣ ਅੰਦੋਲਨ ਨੂੰ ਜ਼ੋਰਦਾਰ ਰੂਪ ’ਚ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੌਰਾਨ ਦੇਸ਼ ਭਰ ਦੀਆਂ ਟਰੇਡ ਯੂਨੀਅਨ ਵੱਲੋਂ ਦਿੱਤੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਸਰਕਾਰ ਤੋਂ ਮੁਲਕ ਦਾ ਹਰ ਵਰਗ ਤਪਿਆ ਪਿਆ ਹੈ।

Advertisement

Advertisement